Punjab News: ਗੁਰਦਾਸਪੁਰ ਕੇਂਦਰੀ ਜੇਲ੍ਹ (Gurdaspur Central Jail) ਵਿੱਚ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝੜਪ ਹੋ ਗਈ। ਇੱਕ ਧੜੇ ਨੇ ਦੂਜੇ ਧੜੇ 'ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਇੱਕ ਕੈਦੀ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਕ, ਇਹ ਘਟਨਾ ਸ਼ੁੱਕਰਵਾਰ ਸ਼ਾਮ 5 ਵਜੇ ਵਾਪਰੀ। ਝੜਪ ਵਿੱਚ ਇੱਕ ਕੈਦੀ ਦੇ ਸਿਰ ਵਿੱਚ ਸੱਟ ਲੱਗੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਕੇਂਦਰੀ ਜੇਲ੍ਹ ਪਹੁੰਚੇ। ਸਥਿਤੀ ਨੂੰ ਕਾਬੂ ਕਰਨ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਕੈਦੀਆਂ ਨੂੰ ਵੱਖ-ਵੱਖ ਬੈਰਕਾਂ ਵਿੱਚ ਬੰਦ ਕਰ ਦਿੱਤਾ ਗਿਆ।
ਹਮਲੇ ਵਿੱਚ ਜ਼ਖਮੀ ਹੋਏ ਕੈਦੀ ਦੀ ਪਛਾਣ ਕਲਾਨੌਰ ਦੇ ਰਹਿਣ ਵਾਲੇ ਕੋਮਲਪ੍ਰੀਤ ਸਿੰਘ ਵਜੋਂ ਹੋਈ ਹੈ। ਉਸ 'ਤੇ ਤਰਨਤਾਰਨ ਦੇ ਰਹਿਣ ਵਾਲੇ ਗੁਰਜੰਟ ਸਿੰਘ, ਅਲੀਵਾਲ ਦੇ ਰਹਿਣ ਵਾਲੇ ਪਵਨ, ਸ਼ਹਾਟਾ ਅੰਮ੍ਰਿਤਸਰ ਦੀ ਰਹਿਣ ਵਾਲੀ ਮਨਿਕਾ, ਜੰਡਿਆਲਾ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਕਲਾਨੌਰ ਦੇ ਰਹਿਣ ਵਾਲੇ ਅਮਨਦੀਪ ਸਿੰਘ ਨੇ ਪੱਥਰਾਂ ਨਾਲ ਹਮਲਾ ਕੀਤਾ।
ਜੇਲ੍ਹ ਦੇ ਅੰਦਰ ਚੱਲ ਰਿਹਾ ਜ਼ਖ਼ਮੀ ਕੈਦੀ ਦਾ ਇਲਾਜ
ਜ਼ਖਮੀ ਕੈਦੀ ਕੋਮਲਪ੍ਰੀਤ ਸਿੰਘ ਦਾ ਜੇਲ੍ਹ ਦੇ ਅੰਦਰ ਇਲਾਜ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਸੀ। ਜੇਲ੍ਹ ਦੇ ਅੰਦਰ ਸਥਿਤੀ ਇਸ ਸਮੇਂ ਕਾਬੂ ਹੇਠ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।