ਵੱਟ ਦੇ ਰੌਲੇ ਤੋਂ ਚਾਚੇ ਦੀ ਕੁੜੀ ਨੂੰ ਟਰੈਕਟਰ ਹੇਠ ਦਰੜਿਆਂ, ਹਸਪਤਾਲ 'ਚ ਮੌਤ
ਡੀਐਸਪੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਪਿੰਡ ਨਾਨਕਸਰ ਬਾਗੜੀਆਂ ਵਿੱਚ ਜ਼ਮੀਨ ਦੀ ਵੱਟ ਨੂੰ ਲੈਕੇ ਇਕ ਨੌਜਵਾਨ ਨੇ ਆਪਣੀ ਚਾਚੀ ਤੇ ਚਚੇਰੀ ਭੈਣ ਨੂੰ ਟ੍ਰੈਕਟਰ ਹੇਠਾਂ ਕੁਚਲ ਦਿੱਤਾ ਹੈ ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਹੈ।
ਗੁਰਦਾਸਪੁਰ: ਜ਼ਮੀਨੀ ਝਗੜੇ ਨੂੰ ਲੈ ਕੇ ਰਿਸ਼ਤਿਆਂ ਵਿੱਚ ਕਤਲ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਨਾਨਕਸਰ ਬਾਗੜੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਮਨਪ੍ਰੀਤ ਸਿੰਘ ਨੇ ਜ਼ਮੀਨ ਦੀ ਵੱਟ ਨੂੰ ਲੈ ਕੇ ਆਪਣੀ ਚਾਚੀ ਤੇ ਚਚੇਰੀ ਭੈਣ ਨੂੰ ਟਰੈਕਟਰ ਹੇਠਾਂ ਕੁਚਲ ਦਿੱਤਾ।
ਇਸ ਦੌਰਾਨ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਤੇ 21 ਸਾਲਾਂ ਲੜਕੀ ਸੁਮਨਪ੍ਰੀਤ ਕੌਰ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ ਨੌਜਵਾਨ ਮਨਪ੍ਰੀਤ ਸਿੰਘ ਤੇ ਉਸ ਦੀ ਮਾਂ ਗੁਰਮੀਤ ਕੌਰ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਲੜਕੀ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜ਼ਮੀਨ ਦੀ ਵੱਟ ਨੂੰ ਲੈ ਕੇ ਇਨ੍ਹਾਂ ਦਾ ਆਪਸ 'ਚ ਝਗੜਾ ਸੀ। ਅੱਜ ਜਦੋਂ ਮਨਪ੍ਰੀਤ ਸਿੰਘ ਖੇਤਾਂ ਵਿੱਚ ਜ਼ਬਰੀ ਵੱਟ ਪਾ ਰਿਹਾ ਸੀ ਤਾਂ ਉਸ ਦੀ ਚਾਚੀ ਤੇ ਉਸ ਦੀ ਕੁੜੀ ਸੁਮਨਪ੍ਰੀਤ ਕੌਰ ਨੇ ਉਸ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਦੋਨਾਂ ਉਪਰ ਟ੍ਰੈਕਟਰ ਚਾੜ੍ਹ ਦਿਤਾ। ਇਸ ਨਾਲ ਦੋਨੋ ਜ਼ਖਮੀ ਹੋ ਗਈਆਂ ਤੇ ਹਸਪਤਾਲ ਵਿੱਚ ਇਲਾਜ ਦੌਰਾਨ 21 ਸਾਲਾਂ ਲੜਕੀ ਸੁਮਨਪ੍ਰੀਤ ਕੌਰ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ
ਡੀਐਸਪੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਪਿੰਡ ਨਾਨਕਸਰ ਬਾਗੜੀਆਂ ਵਿੱਚ ਜ਼ਮੀਨ ਦੀ ਵੱਟ ਨੂੰ ਲੈਕੇ ਇਕ ਨੌਜਵਾਨ ਨੇ ਆਪਣੀ ਚਾਚੀ ਤੇ ਚਚੇਰੀ ਭੈਣ ਨੂੰ ਟ੍ਰੈਕਟਰ ਹੇਠਾਂ ਕੁਚਲ ਦਿੱਤਾ ਹੈ ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਹੈ। ਇਸ ਮਾਮਲੇ ਵਿੱਚ ਦੋਸ਼ੀ ਲੜਕੇ ਮਨਪ੍ਰੀਤ ਸਿੰਘ ਤੇ ਉਸ ਦੀ ਮਾਂ ਗੁਰਮੀਤ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab Haryana High Court: ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜ਼ਨ ਉਪਲੱਬਧ ਕਰਾਉਣ ਦੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin