ਗੁਰਦਾਸਪੁਰ: ਇੱਥੋਂ ਦੇ ਕਸਬਾ ਕਾਦੀਆਂ ਦੀ ਕੀੜੀ ਸ਼ੂਗਰ ਮਿੱਲ ਵਿਚ ਕੰਮ ਕਰਦੇ ਵਰਕਰਾਂ ਦੀ ਛੁੱਟੀ ਹੋਣ 'ਤੇ ਵਾਪਿਸ ਆਉਂਦੇ ਸਮੇਂ ਬੱਸ ਵਿੱਚ ਖੂਨੀ ਝੜਪ ਹੋਈ। ਇਸ ਦੌਰਾਨ ਵਰਕਰਾਂ ਵੱਲੋਂ ਇਕ ਦੂਜੇ 'ਤੇ ਚਾਕੂਆ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ 'ਚ ਤਿੰਨ ਵਿਅਕਤੀ ਜ਼ਖਮੀ ਹੋ ਗਏ।


ਇਕ ਨੌਜਵਾਨ ਨੇ ਜਾਣਕਾਰੀ ਦੱਸਿਆ ਕਿ "ਮੈਂ ਕੀੜੀ ਮਿੱਲ ਵਿਚ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹਾਂ ਉੱਥੇ ਹੀ ਮੇਰੇ ਪਿੰਡ ਦੇ ਹੋਰ ਵੀ ਨੌਜਵਾਨ ਕੰਮ ਕਰਦੇ ਹਨ। ਜਿਨ੍ਹਾਂ ਨਾਲ ਸਾਡੀ ਪਹਿਲਾਂ ਤੋਂ ਹੀ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਅੱਜ ਮਿੱਲ 'ਚੋਂ ਛੁੱਟੀ ਦੌਰਾਨ ਵਾਪਸੀ 'ਤੇ ਹਰਚੋਵਾਲ ਪਹੁੰਚਣ 'ਤੇ ਉਨ੍ਹਾਂ ਨੌਜਵਾਨਾਂ ਵੱਲੋਂ ਸਾਡੇ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਗਿਆ।"


ਉਸ ਨੌਜਵਾਨ ਨੇ ਦੱਸਿਆ ਕਿ "ਇਸ ਘਟਨਾ 'ਚ ਮੇਰੇ ਰਿਸ਼ਤੇਦਾਰ ਦੇ ਚਾਕੂ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ। ਉਸਦਾ ਕਹਿਣਾ ਕਿ ਦੂਜੇ ਵਿਅਕਤੀਆਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਅੱਗੇ ਵੀ ਉਹ ਕਈ ਵਾਰ ਬੱਸ ਵਿੱਚ ਲੜਾਈ ਝਗੜਾ ਕਰ ਚੁੱਕੇ ਹਨ।"


ਓਧਰ ਦੂਜੀ ਧਿਰ ਦੇ ਨੌਜਵਾਨ ਨੇ ਦੱਸਿਆ ਕਿ "ਅਸੀਂ ਮਿੱਲ 'ਚੋਂ ਵਾਪਸ ਆ ਰਹੇ ਸਾਂ ਤਾਂ ਦੂਜੀ ਪਾਰਟੀ ਦੇ ਨੌਜਵਾਨ ਨੇ ਬਿਨਾਂ ਕਿਸੇ ਗੱਲ ਤੋਂ ਚਾਕੂ ਕੱਢ ਕੇ ਮੇਰੇ ਉੱਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਮੇਰੇ ਸਰੀਰ ਉੱਤੇ ਚਾਕੂਆਂ ਦੇ ਕਈ ਵਾਰ ਹਨ ਤੇ ਉਨ੍ਹਾਂ ਦੋਸ਼ੀਆਂ ਨੇ ਸ਼ਰਾਬ ਵੀ ਪੀਤੀ ਹੋਈ ਸੀ। ਉਸਨੇ ਕਿਹਾ ਕਿ ਮੇਰੀ ਉਨ੍ਹਾਂ ਨਾਲ ਕੋਈ ਦੁਸ਼ਮਨੀ ਨਹੀਂ ਹੈ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ ਦਿੱਤਾ ਜਾਵੇ।"


ਇਸ ਬਾਰੇ ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਕਿਹਾ ਕਿ ਜੋ ਕੀੜੀ ਮਿੱਲ ਦੀ ਬੱਸ ਵਿੱਚ ਵਰਕਰਾਂ ਦਾ ਝਗੜਾ ਹੋਇਆ ਸੀ ਉਨ੍ਹਾਂ ਵਿੱਚੋਂ ਦੋ ਗੰਭੀਰ ਜ਼ਖ਼ਮੀਆਂ ਨੂੰ ਬਟਾਲਾ ਰੈਫਰ ਕਰ ਦਿੱਤਾ ਗਿਆ ਹੈ ਅਤੇ ਇੱਕ ਨੌਜਵਾਨ ਇੱਥੇ ਹੀ ਇਲਾਜ ਅਧੀਨ ਹੈ। ਇਨ੍ਹਾਂ ਵੱਲੋਂ ਜੋ ਵੀ ਬਿਆਨ ਦਿੱਤੇ ਜਾਣਗੇ ਉਸੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ:


ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ