Gurdaspur Lok Sabha Seat: ਗੁਰਦਾਸਪੁਰ ਲੋਕ ਸਭਾ ਸੀਟ ਉੱਤੇ ਸਭ ਦੀਆਂ ਨਜ਼ਰਾਂ ਹਨ। ਬੀਜੇਪੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਤੋਂ ਬੈਗਰ ਹੀ ਮੈਦਾਨ ਵਿੱਚ ਉੱਤਰੀ ਹੈ। ਇਹ ਵੀ ਅਹਿਮ ਹੈ ਕਿ ਬੀਜੇਪੀ ਨੇ ਇਸ ਵਾਰ ਕਿਸੇ ਸਟਾਰ ਨੂੰ ਉਮੀਦਵਾਰ ਨਹੀਂ ਬਣਾਇਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਲਈ ਵੀ ਇਹ ਸੀਟ ਅਹਿਮ ਹੈ ਕਿਉਂਕਿ 1996 ਤੋਂ ਬਾਅਦ ਪਹਿਲੀ ਵਾਰ ਤੱਕੜੀ ਦੇ ਨਿਸ਼ਾਨ ਉਪਰ ਚੋਣ ਲੜ ਰਿਹਾ ਹੈ। ਗੱਠਜੋੜ ਕਾਰਨ ਇਹ ਸੀਟ ਬੀਜੇਪੀ ਕੋਲ ਹੀ ਰਹੀ ਹੈ।


ਦਰਅਸਲ ਬੀਜੇਪੀ ਨਾਲੋਂ ਗੱਠਜੋੜ ਤੋੜਨ ਮਗਰੋਂ ਸ਼੍ਰੋਮਣੀ ਅਕਾਲੀ ਦਲ 1996 ਤੋਂ ਬਾਅਦ ਪਹਿਲੀ ਵਾਰ ਪਾਰਟੀ ਦੇ ਨਿਸ਼ਾਨ ‘ਤੱਕੜੀ’ ’ਤੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਿਹਾ ਹੈ। ਉਹ ਇਸ ਸੀਟ ’ਤੇ ਆਪਣੀ ਸਾਬਕਾ ਸਹਿਯੋਗੀ ਪਾਰਟੀ ਨਾਲ ਮੁਕਾਬਲੇ ਲਈ ਤਿਆਰ ਹੈ ਜਿਸ ਨੇ ਕਈ ਮੌਕਿਆਂ ’ਤੇ ਇਹ ਸੀਟ ਹਾਸਲ ਕਰਨ ਲਈ ‘ਸਟਾਰ ਪਾਵਰ’ ਦਾ ਇਸਤੇਮਾਲ ਕੀਤਾ ਹੈ। 


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ 1996 ਵਿੱਚ ਭਾਜਪਾ ਦੇ ਨਾਲ ਹੱਥ ਮਿਲਾਇਆ ਸੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੀਟਾਂ ਦੀ ਵੰਡ ਵਿਵਸਥਾ ਤਹਿਤ ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਚੋਣ ਲੜਦੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸੀਟ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਤਜਰਬੇਕਾਰ ਆਗੂ ਦਲਜੀਤ ਸਿੰਘ ਚੀਮਾ ਨੂੰ ਮੈਦਾਨ ’ਚ ਉਤਾਰਿਆ ਹੈ। 


ਦਦਲਜੀਤ ਚੀਮਾ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ‘‘ਪਾਰਟੀ ਵੱਲੋਂ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਉਤਾਰੇ ਜਾਣ ਨਾਲ ਅਕਾਲੀ ਦਲ ਦੇ ਵਰਕਰ ਉਤਸ਼ਾਹਿਤ ਹਨ ਤੇ ਪਾਰਟੀ ਦਾ ਚੋਣ ਨਿਸ਼ਾਨ ‘ਤੱਕੜੀ’ ਦੇਖ ਕੇ ਖੁਸ਼ ਹਨ। ਇਸ ਚੋਣ ਨਿਸ਼ਾਨ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।’’ 


ਭਾਜਪਾ ਵੱਲੋਂ ਉਨ੍ਹਾਂ ਨੂੰ ਬਾਹਰੀ ਵਿਅਕਤੀ ਦੱਸੇ ਜਾਣ ਨੂੰ ਰੱਦ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਸ੍ਰੀ ਹਰਗੋਬਿੰਦਪੁਰ ਵਿੱਚ ਮਾਰੀ ਬੂਚੀਆਂ ਪਿੰਡ ਵਿੱਚ ਹੋਇਆ ਤੇ ਉਨ੍ਹਾਂ ਨੇ ਪਿੰਡ ਦੇ ਸਕੂਲ ਵਿੱਚ ਹੀ ਪੜ੍ਹਾਈ ਕੀਤੀ। ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਗੁਰਦਾਸਪੁਰ ਵਿੱਚ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ 2002 ਵਿੱਚ ਪਹਿਲੀ ਵਾਰ ਚੋਣ ਲੜੀ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।