ਗੁਰਦਾਸਪੁਰ: ਅਕਾਲੀ ਲੀਡਰ ਬਿਕਰਮ ਮਜੀਠਆ ਨੇ ਬੱਬੇਹਾਲੀ ਛਿੰਜ ਮੇਲੇ ਦੇ ਦੂਜੇ ਦਿਨ ਸ਼ਿਰਕਤ ਕੀਤੀ। ਇੱਥੇ ਉਨ੍ਹਾਂ ਕਰਤਾਰਪੁਰ ਲਾਂਘੇ ਦਾ ਸਾਰਾ ਕ੍ਰੈਡਿਟ ਕੇਂਦਰ ਸਰਕਾਰ ਨੂੰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਨੂੰ ਵੀ ਨਿਸ਼ਾਨੇ 'ਤੇ ਲਿਆ।


ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਸਾਰੇ ਪ੍ਰੋਜੈਕਟਾਂ 'ਤੇ ਕੇਂਦਰ ਸਰਕਾਰ ਦਾ ਪੈਸਾ ਲੱਗ ਰਿਹਾ ਹੈ ਤੇ ਪੰਜਾਬ ਸਰਕਾਰ ਵੱਲੋਂ ਸਿਵਾਏ ਉਦਘਾਟਨ ਦੇ ਕੁਝ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਮਾਈਨਿੰਗ ਦੇ ਮਸਲੇ 'ਤੇ ਮਜੀਠੀਆ ਨੇ ਆਪਣੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਦੋ ਮੰਤਰੀਆਂ 'ਤੇ ਵੀ ਸ਼ਬਦੀ ਹਮਲੇ ਕੀਤੇ।


ਮਜੀਠੀਆ ਨੇ ਕਿਹਾ ਕਿ ਬਾਜਵਾ ਵੱਲੋਂ ਮਾਈਨਿੰਗ ਦੇ ਮੁੱਦੇ 'ਤੇ ਕੈਪਟਨ ਨੂੰ ਲਿਖੀ ਚਿੱਠੀ ਵਿੱਚ ਸਾਫ ਤੌਰ 'ਤੇ ਦੋ ਮੰਤਰੀਆਂ ਦੀ ਸਰਪ੍ਰਸਤੀ ਬਾਰੇ ਲਿਖਿਆ ਹੈ। ਇਸ ਤੋਂ ਸਾਫ ਹੋ ਜਾਂਦਾ ਹੈ ਕਿ ਸੱਤਾਧਾਰੀ ਪਾਰਟੀ ਦੇ ਮੰਤਰੀ ਖ਼ੁਦ ਮਾਈਨਿੰਗ ਕਰਵਾ ਰਹੇ ਹਨ।