Punjab News: ਪੰਜਾਬ 'ਚ ਅੱਜ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਉਲੰਘਣਾ 'ਤੇ ਹੋਏਗੀ ਸਖ਼ਤ ਕਾਰਵਾਈ; ਜਾਣੋ ਵਜ੍ਹਾ...
Gurdaspur News: ਪੰਜਾਬ ਦੇ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼ਰਾਬ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ਲੱਗਾ ਹੈ। 30 ਅਗਸਤ ਯਾਨੀ ਅੱਜ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, ਵਧੀਕ ਜ਼ਿਲ੍ਹਾ...

Gurdaspur News: ਪੰਜਾਬ ਦੇ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼ਰਾਬ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ਲੱਗਾ ਹੈ। 30 ਅਗਸਤ ਯਾਨੀ ਅੱਜ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਰਅਸਲ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਦਿਵਸ ਦੇ ਮੱਦੇਨਜ਼ਰ 30 ਅਗਸਤ ਨੂੰ ਬਟਾਲਾ ਸ਼ਹਿਰ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਫੈਸਲਾ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਤੇ ਪੰਜਾਬ ਸ਼ਰਾਬ ਲਾਇਸੈਂਸ ਦੇ ਨਿਯਮ 37(9) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਿਆ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਅੱਜ ਇੱਕ ਪੱਤਰ ਜਾਰੀ ਕਰਕੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਨ੍ਹਾਂ ਹੁਕਮਾਂ ਅਨੁਸਾਰ, ਨਗਰ ਨਿਗਮ ਬਟਾਲਾ ਦੀ ਹੱਦ ਅੰਦਰ ਸਾਰੀਆਂ ਭਾਰਤੀ ਅਤੇ ਅੰਗਰੇਜ਼ੀ ਸ਼ਰਾਬ ਦੀਆਂ ਦੁਕਾਨਾਂ ਅੱਜ 30 ਅਗਸਤ ਨੂੰ ਬੰਦ ਰਹਿਣਗੀਆਂ। ਇਸ ਦੌਰਾਨ, ਸ਼ਰਾਬ ਦੀ ਵਿਕਰੀ ਅਤੇ ਸਟੋਰੇਜ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਦੇ ਨਾਲ, ਇਹ ਹੁਕਮ ਬਟਾਲਾ ਸ਼ਹਿਰ ਦੇ ਸਾਰੇ ਹੋਟਲਾਂ, ਕਲੱਬਾਂ ਅਤੇ ਅਹਾਤਿਆਂ 'ਤੇ ਵੀ ਲਾਗੂ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਆਬਕਾਰੀ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਹੁਕਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਧਾਰਮਿਕ ਸ਼ਰਧਾ ਅਤੇ ਆਸਥਾ ਨਾਲ ਮਨਾਉਣ ਲਈ ਦਿੱਤੇ ਗਏ ਹਨ। ਹਰ ਸਾਲ ਇਹ ਤਿਉਹਾਰ ਬਟਾਲਾ ਸ਼ਹਿਰ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਦੂਰ-ਦੁਰਾਡੇ ਤੋਂ ਸ਼ਰਧਾਲੂ ਗੁਰਦੁਆਰਿਆਂ ਵਿੱਚ ਪਹੁੰਚਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















