Gurdaspur News: ਪੰਜਾਬ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ) ਦੇ ਤਹਿਤ, ਮੈਸ. ਟ੍ਰੈਵਲ ਏਜੰਟ ਲਾਇਸੈਂਸ ਨੰਬਰ 128/Sum/Act-M.A.-3/ 25 ਫਰਵਰੀ 2019 ਨੂੰ ਬਿਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ, ਪਿੰਡ ਮਥੋਲਾ ਡਾਕਘਰ ਭਾਰਥ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ ਗੁਰੂ ਟਰੇਡ ਟੈਸਟ ਐਂਡ ਟ੍ਰੇਨਿੰਗ ਸੈਂਟਰ, ਪਿੰਡ ਅਤੇ ਡਾਕਘਰ ਹਰਚੋਵਾਲ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਨਾਮ 'ਤੇ 21 ਫਰਵਰੀ 2024 ਤੱਕ ਵੈਧਤਾ ਦੀ ਮਿਆਦ ਲਈ ਜਾਰੀ ਕੀਤਾ ਗਿਆ ਸੀ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇ ਦੱਸਿਆ ਕਿ ਲਾਇਸੈਂਸ ਧਾਰਕ ਬਿਕਰਮਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਇੱਕ ਲਿਖਤੀ ਅਰਜ਼ੀ ਦਿੱਤੀ ਹੈ ਕਿ ਉਹ ਆਪਣਾ ਲਾਇਸੈਂਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ ਅਤੇ ਉਨ੍ਹਾਂ ਨੇ ਆਪਣਾ ਲਾਇਸੈਂਸ ਵਾਪਸ ਕਰਨ ਦੀ ਮੰਗ ਕੀਤੀ ਸੀ।


ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਅਧੀਨ ਬਣਾਏ ਗਏ ਨਿਯਮਾਂ ਦੀ ਧਾਰਾ 8 (1) ਦੇ ਉਪਬੰਧਾਂ ਅਨੁਸਾਰਬਿਨੈਕਾਰ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਟ੍ਰੈਵਲ ਏਜੰਟ ਦੇ ਲਾਇਸੈਂਸ ਨਾਲ ਸਬੰਧਤ ਕੋਈ ਸ਼ਿਕਾਇਤ/ਮਸਲਾ ਆਉਂਦਾ ਹੈ, ਤਾਂ ਬਿਕਰਮਜੀਤ ਸਿੰਘ ਖੁਦ ਜ਼ਿੰਮੇਵਾਰ ਹੋਣਗੇ।





Read MOre: Punjab News: ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਖੁਸ਼ਖਬਰੀ, ਹੁਣ ਇੰਝ ਮਿਲੇਗਾ ਲਾਭ...


Read More: Punjab News: ਪੰਜਾਬ ਦੇ ਲੋਕਾਂ 'ਤੇ ਮੰਡਰਾ ਰਿਹਾ ਬੇਘਰ ਹੋਣ ਦਾ ਖਤਰਾ ? ਸਰਕਾਰ ਨੇ ਹਜ਼ਾਰਾਂ ਪਰਿਵਾਰਾਂ ਨੂੰ ਦਿੱਤਾ ਵੱਡਾ ਝਟਕਾ


Read MOre: Punjab News: ਪੰਜਾਬ 'ਚ ਪਿਆਕੜਾਂ ਨੂੰ ਵੱਡਾ ਝਟਕਾ, ਇਸ ਦਿਨ ਨਹੀਂ ਮਿਲੇਗੀ ਸ਼ਰਾਬ! ਲੱਗੀਆਂ ਕਈ ਪਾਬੰਦੀਆਂ; ਦਿਓ ਧਿਆਨ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।