Gurdaspur News: ਗੁਰਦਾਸਪੁਰ ਦੇ ਕਸਬੇ ਧਾਰੀਵਾਲ ਦੇ ਪਿੰਡ ਸਿੰਘਪੁਰ 'ਚ ਅੰਧਵਿਸ਼ਵਾਸ ਨੇ ਤਿੰਨ ਬੱਚਿਆਂ ਦੇ ਪਿਤਾ ਦੀ ਜਾਨ ਲੈ ਲਈ ਹੈ। ਪਰਿਵਾਰ ਵਾਲਿਆਂ ਨੇ ਸੈਮੂਅਲ ਮਸੀਹ ਲਈ ਅਰਦਾਸ ਕਰਵਾਉਣ ਦੇ ਲਈ ਪਾਦਰੀ ਨੂੰ ਬੁਲਾਇਆ ਸੀ।



ਪਾਦਰੀ ਨੇ ਕਿਹਾ ਕਿ ਉਹ ਸੈਮੂਅਲ ਮਸੀਹ 'ਚੋਂ ਸ਼ੈਤਾਨ ਨੂੰ ਕੱਢੇਗਾ । ਸੈਮੂਅਲ ਮਸੀਹ ਨੂੰ 9 ਦੇ ਕਰੀਬ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਫਿਰ ਘਰ ਵਾਲਿਆਂ ਨੇ ਉਸ ਨੂੰ ਕਬਰਿਸਤਾਨ 'ਚ ਦਫਨਾਇਆ। ਜਿਸ ਤੋਂ ਬਾਅਦ ਵਿਅਕਤੀ ਨੂੰ ਕਬਰ 'ਚੋਂ ਕੱਢ ਕੇ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਨੇ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।