Gurdaspur News: ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕਾਰ 'ਚ ਜਾ ਰਹੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਦੇ ਵਿੱਚ ਵੀ ਸੋਗ ਛਾਇਆ ਹੋਇਆ ਹੈ। ਜਦਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਹਾਦਸੇ ਦੀਆਂ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ-
ਤਸਵੀਰਾਂ ਦੇ ਵਿੱਚ ਤੁਸੀਂ ਦੇਖ ਹੀ ਸਕਦਾ ਹੋ ਕਿ ਹਾਦਸਾ ਕਿੰਨਾ ਭਿਆਨਕ ਸੀ। ਦੋਨੋਂ ਕਾਰਾਂ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਬ੍ਰੇਜਾ ਕਾਰ ਵਿੱਚ ਸਵਾਰ ਦੋਨੋਂ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਮੌਕੇ ਉੱਤੇ ਮੌਜੂਦਾ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਪਛਾਣ ਕੈਪਟਨ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਵਜੋਂ ਹੋਈ ਹੈ।
ਲੋਕਾਂ ਵੱਲੋਂ ਹੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।