ਸਤਨਾਮ ਸਿੰਘ ਦੀ ਰਿਪੋਰਟ


Gurdaspur News: ਨਾਜਾਇਜ਼ ਮਾਈਨਿੰਗ ਖਿਲਾਫ ਸਰਕਾਰਾਂ ਵੀ ਸਖਤ ਹਨ ਤੇ ਪ੍ਰਸ਼ਾਸਨ ਨੂੰ ਵੀ ਹਦਾਇਤਾਂ ਹਨ ਕਿ ਨਾਜ਼ਾਇਜ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ ਮਾਈਨਿੰਗ ਅਜੇ ਵੀ ਜਾਰੀ ਨਜ਼ਰ ਆ ਰਹੀ ਹੈ। ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਾਜ਼ਾਇਜ ਮਾਈਨਿੰਗ ਕਰਨ ਵਾਲੇ ਫਸ ਉੱਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ।


ਇਵੇਂ ਦਾ ਹੀ ਇੱਕ ਮਾਮਲਾ ਦੇਰ ਰਾਤ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਸਾਹਮਣੇ ਆਇਆ। ਇੱਥੇ ਨਾਜਾਇਜ਼ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਸਰਕਾਰੀ ਬੇਲਦਾਰ ਵੱਲੋਂ ਰੋਕਿਆ ਗਿਆ ਤਾਂ ਨਾਜਾਇਜ ਮਾਈਨਿੰਗ ਕਰਨ ਵਾਲਿਆਂ ਨੇ ਹਮਲਾ ਕਰ ਦਿੱਤਾ।


ਮੁਲਜ਼ਮਾਂ ਨੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਨਾਥਪੁਰ ਕਾਦੀਆਂ ਤੇ ਜਾਨ ਲੇਵਾ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ ਤੇ ਖੁਦ ਹਮਲਾਵਰ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਘਟਨਾ ਬਾਰੇ ਦੱਸਦੇ ਹੋਏ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।


ਉੱਥੇ ਹੀ ਸੰਬਧਤ ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਸੂਰ ਨਹਿਰ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਬੇਲਦਾਰ ਦਰਸ਼ਨ ਸਿੰਘ ਨੂੰ ਮਿਲੀ ਸੀ। ਦੇਰ ਰਾਤ ਨੂੰ ਪਤਾ ਲੱਗਣ 'ਤੇ ਨਹਿਰੀ ਵਿਭਾਗ 'ਚ ਤਾਇਨਾਤ ਬੇਲਦਾਰ ਦਰਸ਼ਨ ਸਿੰਘ ਨੇ ਨਾਜਾਇਜ ਮਾਈਨਿੰਗ ਕਰ ਰਹੇ ਇੱਕ ਟਰੈਕਟਰ ਟਰਾਲੀ ਨੂੰ ਰੋਕ ਕੇ ਮੁਲਜ਼ਮ ਨੂੰ ਰੈਸਟ ਹਾਊਸ 'ਚ ਲਿਜਾਣ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ: RBI ਦਾ ਵੱਡੇ ਐਲਾਣ ਨਾਲ SBI ਤੋਂ ਕਰਜ਼ਾ ਲੈਣ ਵਾਲਿਆਂ ਦੀ ਵਧੀ ਚਿੰਤਾ, ਗਾਹਕਾਂ ਦੀਆਂ ਜੇਬਾਂ ਤੇ ਪਵੇਗਾ ਸਿੱਧਾ


ਇਸ ਦੌਰਾਨ ਮੁਲਜ਼ਮਾਂ ਨੇ ਹਮਲਾ ਕਰਕੇ ਦਰਸ਼ਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਵਿਅਕਤੀ ਦੀ ਪਹਿਚਾਣ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Gurpatwant Pannun: ਖ਼ਾਲਿਸਤਾਨੀ ਕਰਕੇ ਭਾਰਤ ਨਾਲ ਸਬੰਧ ਵਿਗਾੜਨ ਨੂੰ ਕਿਉਂ ਤਿਆਰ ਨੇ ਕੈਨੇਡਾ ਤੇ ਅਮਰੀਕਾ ਦੀਆਂ ਸਰਕਾਰਾਂ, ਜਾਣੋ ਕੌਣ ਹੈ ਗੁਰਪਤਵੰਤ ਪੰਨੂ ?