Gurdaspur News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ