ਵੱਡੀ ਖ਼ਬਰ! ਪੰਜਾਬ ‘ਚ ISI ਲਈ ਜਾਸੂਸੀ ਕਰਨ ਵਾਲੇ 2 ਗ੍ਰਿਫ਼ਤਾਰ
Punjab News: ਗੁਰਦਾਸਪੁਰ ਪੁਲਿਸ ਨੇ ਜਾਸੂਸ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਨੂੰ ਸੰਵੇਦਨਸ਼ੀਲ ਜਾਣਕਾਰੀ ਭੇਜਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab News: ਗੁਰਦਾਸਪੁਰ ਪੁਲਿਸ (Gurdaspur Police) ਨੇ ਜਾਸੂਸ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਨੂੰ ਸੰਵੇਦਨਸ਼ੀਲ ਜਾਣਕਾਰੀ ਭੇਜਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।
ਦੋਸ਼ੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਕਰਣਬੀਰ ਸਿੰਘ ਦੇ ਤੌਰ ‘ਤੇ ਹੋਈ
ਜਾਣਕਾਰੀ ਮੁਤਾਬਕ ਦੋਸ਼ੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਕਰਣਬੀਰ ਸਿੰਘ ਦੇ ਤੌਰ ‘ਤੇ ਹੋਈ ਹੈ। ਸੁਖਪ੍ਰੀਤ ਸਿੰਘ ਆਦੀਆਂ ਦਾ ਰਹਿਣ ਵਾਲਾ ਹੈ ਅਤੇ ਜਦਕਿ ਕਰਣਬੀਰ ਸਿੰਘ ਚੰਦੂਵਡਾਲਾ ਦਾ ਰਹਿਣ ਵਾਲਾ ਹੈ। ਦੋਵੇਂ ਦੋਸ਼ੀ ਆਪਰੇਸ਼ਨ ਸਿੰਦੂਰ ਨਾਲ ਸਬੰਧਤ ਗੁਪਤ ਜਾਣਕਾਰੀ ਲੀਕ ਕਰ ਰਹੇ ਸਨ। ਇਸ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਫੌਜ ਦੀ ਗਤੀਵਿਧੀ ਅਤੇ ਮਹੱਤਵਪੂਰਨ ਰਣਨੀਤਕ ਸਥਾਨਾਂ ਬਾਰੇ ਜਾਣਕਾਰੀ ਸ਼ਾਮਲ ਸੀ।
ਪੁਲਿਸ ਨੇ ਮੁਲਜ਼ਮਾਂ ਤੋਂ 3 ਮੋਬਾਈਲ ਫੋਨ ਅਤੇ 30 ਬੋਰ ਦੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ
ਪੁਲਿਸ ਨੇ ਮੁਲਜ਼ਮਾਂ ਤੋਂ 3 ਮੋਬਾਈਲ ਫੋਨ ਅਤੇ 30 ਬੋਰ ਦੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੋਬਾਈਲ ਦੀ ਫੋਰੈਂਸਿਕ ਜਾਂਚ ਨੇ ਪੁਸ਼ਟੀ ਕੀਤੀ ਹੈ ਕਿ ਦੋਸ਼ੀ ਆਈਐਸਆਈ (ISI) ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਉਸਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਮਹੱਤਵਪੂਰਨ ਜਾਣਕਾਰੀ ਪਾਕਿਸਤਾਨ ਨੂੰ ਭੇਜੀ ਸੀ।
ਦੋਰਾਂਗਲਾ ਪੁਲਿਸ ਸਟੇਸ਼ਨ ਵਿੱਚ ਗੋਪਨੀਯਤਾ ਐਕਟ ਦੇ ਤਹਿਤ ਇੱਕ ਐਫਆਈਆਰ (FIR) ਦਰਜ ਕੀਤੀ ਗਈ
ਦੋਰਾਂਗਲਾ ਪੁਲਿਸ ਸਟੇਸ਼ਨ ਵਿੱਚ ਗੋਪਨੀਯਤਾ ਐਕਟ ਦੇ ਤਹਿਤ ਇੱਕ ਐਫਆਈਆਰ (FIR) ਦਰਜ ਕੀਤੀ ਗਈ। ਇਸ ਮਾਮਲ ਵਿੱਚ ਜਾਂਚ ਜਾਰੀ ਹੈ ਅਤੇ ਇਸ ਦੌਰਾਨ ਹੋਰ ਮਹੱਤਵਪੂਰਨ ਤੱਥ ਸਾਹਮਣੇ ਆ ਸਕਦੇ ਹਨ। ਦੱਸ ਦਈਏ ਕਿ ਸਰਕਾਰ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦਿਆਂ ਹੋਇਆ ਆਪਰੇਸ਼ਨ ਸਿੰਦੂਰ ਚਲਾਇਆ ਸੀ ਅਤੇ ਕਈ ਪਾਕਿਸਤਾਨ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















