Gurdaspur news: ਗੁਰਦਾਸਪੁਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜ਼ਿਲ੍ਹਾ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੇ ਕੋਲੋਂ ਦੋ ਨਜਾਇਜ਼ ਪਿਸਟਲ,ਜ਼ਿੰਦਾ ਕਾਰਤੂਸ, 2 ਕਿੱਲੋ ਹੈਰੋਇਨ, 40 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਗੁਰਲਾਲ ਗਾਂਧੀ ਦੁਬਈ ਵਿੱਚ ਬੈਠ ਕੇ ਇਸ ਗਿਰੋਹ ਨੂੰ ਚਲਾ ਰਿਹਾ ਸੀ ਅਤੇ ਇਸ ਗਿਰੋਹ ਦਾ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਰਿੰਦਾ ਨਾਲ ਵੀ ਸੰਬੰਧ ਹੈ। ਇਹ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਹੈਰੋਇਨ ਦੀ ਖੇਪ ਭਾਰਤ ਮੰਗਵਾਉਂਦੇ ਸਨ।
ਡੀਆਈਜੀ ਭਾਰਗਵ ਨੇ ਦੱਸਿਆ ਕਿ ਇਸ ਗਿਰੋਹ ਦਾ ਇਕ ਮੈਂਬਰ ਬਿਕਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ 5 ਹੌਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਜੰਮੂ ਪੁਲਿਸ ਵਲੋ ਇਸ ਗਿਰੋਹ ਦੇ 3 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨਾਂ ਕੋਲੋ 2 ਕਿਲੋ 08 ਗ੍ਰਾਮ ਹੈਰੋਇਨ ਤੇ ਇਕ ਪਿਸਟਲ ਬਰਾਮਦ ਕੀਤਾ ਗਿਆ ਹੈ ਅਤੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Trending News: ਅੱਗ ਦੇ ਉੱਪਰੋਂ ਛਾਲ ਮਾਰਨ ਵਾਲਾ ਸੀ ਇਹ ਸ਼ਖਸ, ਦੋਸਤ ਦੀ ਗਲਤੀ ਕਾਰਨ ਚੜ੍ਹ ਗਿਆ ਅੱਗ ਦੀ ਭੇਟ, ਦੇਖੋ ਵੀਡੀਓ