ਗੁਰਦਾਸਪੁਰ :

  ਗੁਰਦਾਸਪੁਰ ਦੇ ਧਾਰੀਵਾਲ ਥਾਣੇ ਦੀ ਪੁਲਿਸ ਦੀ ਕਾਰਗੁਜਾਰੀ ਤੋਂ ਨਰਾਜ਼ ਇੱਕ ਨੌਜਵਾਨ ਸੰਤਰੀ ਦੀ SLR ਰਾਈਫਲ ਖੋਹ ਫਰਾਰ ਹੋ ਗਿਆ ਸੀ। ਜਿਸ ਦੀ ਜਾਣਕਾਰੀ ਉਸ ਨੇ ਬਾਅਦ 'ਚ ਫੇਸਬੁੱਕ 'ਤੇ ਲਾਈਵ ਹੋ ਕੇ ਸਾਰਿਆਂ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। 



ਜ਼ਿਕਰਯੋਗ ਹੈ ਕਿ ਧਾਰੀਵਾਲ ਥਾਣੇ ਅਧੀਨ ਪੈਂਦੇ ਪਿੰਡ ਗੁਰਦਾਸ ਨੰਗਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਪੁੱਤਰ ਜਗਜਿੰਦਰ ਸਿੰਘ ਨੇ ਕਰੀਬ ਇੱਕ ਮਹੀਨਾ ਪਹਿਲਾਂ ਲੜਾਈ ਝਗੜੇ ਦੀ ਸ਼ਿਕਾਇਤ ਦਰਜ ਕਰਵਾਈ ਸੀ। ਥਾਣੇ ਦੇ ਕਈ ਚੱਕਰ ਲਗਾਉਣ ਤੋਂ ਬਾਅਦ ਵੀ ਕਾਰਵਾਈ ਨਾ ਹੋਣ ਤੋਂ ਤੰਗ ਆ ਕੇ ਸੋਮਵਾਰ ਸਵੇਰੇ ਅੱਠ ਵਜੇ ਦੇ ਕਰੀਬ ਉਹ ਥਾਣਾ ਧਾਰੀਵਾਲ ਦੇ ਸੰਤਰੀ ਦੀ ਐਸਐਲਆਰ ਰਾਈਫਲ ਲੈ ਕੇ ਫ਼ਰਾਰ ਹੋ ਗਿਆ।

 

ਇਸ ਤੋਂ ਬਾਅਦ ਦੋਸ਼ੀ ਨੇ ਖੁਦ ਲਾਈਵ ਹੋ ਕੇ ਸਾਰੀ ਗੱਲ ਦੱਸੀ। ਸੂਚਨਾ ਮਿਲਣ ’ਤੇ ਪੁਲੀਸ ਨੇ ਥਾਣਾ ਕਾਹਨੂੰਵਾਨ ਦੇ ਪਿੰਡ ਧੰਦਲ ਵਿੱਚ ਇੱਕ ਟਿਊਬਵੈੱਲ ਨੂੰ ਘੇਰਾ ਪਾ ਲਿਆ। ਕਰੀਬ ਪੰਜ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਅਤੇ ਸਾਰੀ ਘਟਨਾ ਦੀ ਜਾਣਕਾਰੀ ਮੀਡੀਆ ਨੂੰ ਦਿੱਤੀ।ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਐੱਸਐੱਚਓ ਅਤੇ ਸੰਤਰੀ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

 

ਦੱਸ ਦੇਈਏ ਕਿ ਨੌਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਥਾਣਾ ਧਾਰੀਵਾਲ ਦੇ ਐਸਐਚਓ ‘ਤੇ ਗੰਭੀਰ ਦੋਸ਼ ਲਗਾਏ ਸਨ। ਨੌਜਵਾਨ ਦਾ ਦੋਸ਼ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੀ ਦਰਖ਼ਾਸਤ ਲੈ ਕੇ ਥਾਣੇ ਜਾ ਰਿਹਾ ਹੈ ਪਰ ਉਹਦੀ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਉਹਨੂੰ ਇਹ ਕਦਮ ਚੁੱਕਣਾ ਪਿਆ ਹੈ। ਨੌਜਵਾਨ ਨੇ ਧਮਕੀ ਦਿੱਤੀ ਕਿ ਜਿਨ੍ਹਾਂ ਖਿਲਾਫ਼ ਉਹ ਕਾਰਵਾਈ ਕਰਵਾਉਣਾ ਚਾਹੁੰਦਾ ਹੈ ਪਰ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਬਿਜਾਏ ਉਹਦੇ ਖਿਲਾਫ਼ ਹੀ ਕਾਰਵਾਈ ਕਰ ਰਹੀ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।