ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਲੋੜੀਂਦੇ 3 ਹਾਈ ਪ੍ਰੋਫਾਈਲ ਡਰੱਗ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਤਿੰਨੇ ਮੁਲਜ਼ਮ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਮਾਮਲੇ 'ਚ ਲੋੜੀਂਦੇ ਸੀ। 22 ਜੁਲਾਈ ਨੂੰ ਮੁੰਬਈ ਵਿੱਚ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦਗੀ ਦਾ ਕੇਸ ਦਰਜ ਹੋਇਆ ਸੀ।ਤਿੰਨੇ ਮੁਲਜ਼ਮ ਨ੍ਹਾਵਾ ਸ਼ੇਵਾ ਪੋਰਟ, ਮੁੰਬਈ 'ਤੇ ਬਰਾਮਦ ਹੋਈ 72.5 ਕਿਲੋ ਹੈਰੋਇਨ ਮਾਮਲੇ 'ਚ ਲੋੜੀਂਦੇ ਸੀ।


ਗੁਰਸੇਵਕ ਸਿੰਘ ਪਿੰਡ ਪੰਡੋਰੀ ਗੁਰਦਾਸਪੁਰ, ਮਨਜੀਤ ਸਿੰਘ ਪਿੰਡ ਮਾਵਾ ਅਤੇ ਅਤੇ ਗੁਰਵਿੰਦਰ ਸਿੰਘ ਪਿੰਡ ਪੰਡੋਰੀ ਥਾਣਾ ਲੋਪੋਕੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹਨਾਂ ਤਿੰਨਾਂ ਨੂੰ ਗੁਰਦਾਸਪੁਰ CIA ਸਟਾਫ ਨੇ ਨਾਕੇਬੰਦੀ ਦੌਰਾਨ ਕੀਤੀ ਚੈਕਿੰਗ ਦੌਰਾਨ ਗ੍ਰਿਫ਼ਤਾਰ ਕੀਤਾ।



ਪੁਲਿਸ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਇੱਕ 32 ਬੋਰ ਦਾ ਰਿਵਾਲਵਰ ਅਤੇ 12 ਜ਼ਿੰਦਾ ਰੋਂਦ ਵੀ ਬਰਾਮਦ ਕੀਤੇ ਹਨ। ਤਿੰਨੇ ਮੁਲਜ਼ਮ ਥਾਰ ਗੱਡੀ 'ਤੇ ਸਵਾਰ ਹੋਕੇ ਅੰਮ੍ਰਿਤਸਰ ਤੋਂ ਗੁਰਦਾਸਪੁਰ ਆ ਰਹੇ ਸੀ।


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 72.5 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇਹ ਜਾਣਕਾਰੀ ਦਿੱਤੀ। ਮਹਾਰਾਸ਼ਟਰ ਪੁਲਿਸ ਦੇ ਨਾਲ ਸਾਂਝੇ ਅਪਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਜੁਲਾਈ ਮਹੀਨੇ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ’ਚ ਕੰਟੇਨਰ ਤੋਂ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ। 



ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿੱਚ ਕਿਹਾ, ‘ਵੱਡੀ ਸਫਲਤਾ ਹਾਸਲ ਕਰਦਿਆਂ ਗੁਰਦਾਸਪੁਰ ਪੁਲਿਸ ਨੇ 22 ਜੁਲਾਈ ਨੂੰ ਮੁੰਬਈ ਏਟੀਐਸ ਤੇ ਪੰਜਾਬ ਪੁਲੀਸ ਦੀ ਸਾਂਝੀ ਕਾਰਵਾਈ ਦੇ ਤਹਿਤ 72.5 ਕਿਲੋਗ੍ਰਾਮ ਹੈਰੋਇਨ ਜ਼ਬਤ ਮਾਮਲੇ ਵਿੱਚ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨੇ ਪੰਜਾਬ ਵਿਚ ਵੱਡੇ ਪੱਧਰ 'ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿਚ ਸਰਗਰਮ ਸਨ।’


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: