ਅੰਮ੍ਰਿਤਸਰ: ਜ਼ਿਲ੍ਹੇ ਵਿਚ ਆਰਡੀਐਕਸ ਅਤੇ ਟਿਫਨ ਬੰਬ ਮਿਲਣ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਜਿਸ ਤਹਿਤ ਗੁਰਦਾਸਪੁਰ ਵਿਚ ਚੈਕਿੰਗ ਲਈ ਵੱਖ-ਵੱਖ ਜਗ੍ਹਾ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।


ਗੁਰਦਾਸਪੁਰ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਨਾਕਿਆਂ 'ਤੇ ਖੁਦ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਗੁਰਦਾਸਪੁਰ ਵਿੱਚ 25 ਤੋਂ ਵੱਧ ਨਾਕੇ ਲਗਾਏ ਗਏ ਹਨ।  ਖ਼ਾਸ ਕਰਕੇ ਵਰਨਾ ਅਤੇ i20 ਗੱਡੀਆਂ ਦੀ ਕੀਤੀ ਚੈਕਿੰਗ ਕੀਤੀ ਜਾ ਰਹੀ ਹੈ ਕਿਉਂਕਿ ਕਿਉਂਕਿ ਗੈਂਗਸਟਰਾਂ ਵੱਲੋਂ ਇਸ ਤਰ੍ਹਾਂ ਦੀਆਂ ਗੱਡੀਆਂ ਵਰਤੀਆਂ ਜਾ ਰਹੀਆਂ ਹਨ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਨੂੰ ਲੈਕੇ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 25 ਤੋਂ ਵੱਧ ਨਾਕੇ ਲਗਾਏ ਗਏ ਹਨ ਜਿੱਥੇ ਬਾਹਰ ਤੋਂ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।


ਉਨ੍ਹਾਂ ਨੇ ਕਿਹਾ ਕਿ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ਵਿਚ ਵੀ ਪੁਲਸ ਵੱਲੋਂ ਫਲੈਗ ਮਾਰਚ ਕਰਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਸ਼ੱਕੀ ਵਸਤੂ ਜਾਂ ਫਿਰ ਵਾਹਨ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।


ਇਹ ਵੀ ਪੜ੍ਹੋਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ 'ਚ ਕਾਂਗਰਸੀ ਲੀਡਰਾਂ ਦੇ ਦਾਖਲੇ ‘ਤੇ ਬੈਨ


ਇਹ ਵੀ ਪੜ੍ਹੋਕੇਂਦਰ ਸਰਕਾਰ ਦਾ ਮੁੜ ਦਾਅਵਾ, ਆਕਸੀਜਨ ਦੀ ਕਮੀ ਨਾਲ ਨਹੀਂ ਹੋਈਆਂ ਮੌਤਾਂ, 13 ਰਾਜਾਂ ਨੇ ਸੌਂਪੀ ਰਿਪੋਰਟ


ਇਹ ਵੀ ਪੜ੍ਹੋਪੰਜਾਬ 'ਚ ਰਜਿਸਟਰੀ ਲਈ NOC ਜ਼ਰੂਰੀ, ਹਾਈ ਕੋਰਟ ਦੇ ਦਖਲ ਮਗਰੋਂ ਕੈਪਟਨ ਸਰਕਾਰ ਵੱਲੋਂ ਫੈਸਲਾ ਲਾਗੂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904