ਗੁਰਦਾਸਪੁਰ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ 'ਚ ਪੇਸ਼ ਕੀਤਾ ਗਿਆ।ਗੁਰਦਾਸਪੁਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਮਿਲ ਗਿਆ ਹੈ।ਪੁਲਿਸ ਨੇ ਇਸੇ ਸਾਲ ਦੇ ਜਨਵਰੀ ਮਹੀਨੇ ਇਕ ਕੇਸ ਜਿਸ 'ਚ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਵੱਡੀ ਖੇਪ ਅਤੇ ਦੋ ਪਿਸਤੌਲਾਂ ਅਤੇ ਹੋਰ ਅਸਲਾ ਦੀ ਬਰਾਮਦ ਕੀਤੀ ਸੀ।


ਪਾਕਿਸਤਾਨ ਤੋਂ ਤਸਕਰਾਂ ਵਲੋਂ ਫਾਇਰਿੰਗ ਵੀ ਕੀਤੀ ਗਈ ਸੀ ਜਿਸ 'ਚ ਇਕ ਬੀਐਸਐਫ ਜਵਾਨ ਜ਼ਖਮੀ ਵੀ ਹੋਇਆ ਸੀ। ਇਸ ਮਾਮਲੇ 'ਚ ਅੱਜ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਕਲਾਨੌਰ ਪੁਲੀਸ ਨੂੰ ਪੁੱਛਗਿੱਛ ਲਈ 6 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।


ਇਸ ਮਾਮਲੇ 'ਚ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨ 'ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਇਸ ਮਾਮਲੇ 'ਚ ਪੁਲਿਸ ਨੇ ਉਦੋਂ ਹੈਰੋਇਨ ਦੀ ਵੱਡੀ ਖੇਪ ਜਿਸ 'ਚ ਕਰੀਬ 53 ਕਿਲੋ ਡਰੱਗਜ਼ ਸੀ ਅਤੇ ਦੋ ਪਿਸਤੌਲ ਅਤੇ ਹੋਰ ਅਸਲਾ ਬਰਾਮਦ ਕੀਤੇ ਸਨ। 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ