Gurdaspur News : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਗੌੜੇ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਲਗਾਤਾਰ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਜਿਸ ਨੂੰ ਫੜਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਇੱਕ ਨਵੀਂ ਤਰਕੀਬ ਅਜ਼ਮਾਈ ਹੈ।

 

ਅੰਮ੍ਰਿਤਪਾਲ ਦੇ ਪੋਸਟਰ ਰੇਲਵੇ ਸਟੇਸ਼ਨਾਂ ‘ਤੇ ਲਗਾਏ ਗਏ ਹਨ। ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਵੀ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਲਗਾ ਕੇ ਨਾਲ਼ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਸ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਸਟੇਸ਼ਨ ਗੁਰਦਾਸਪੁਰ ਦੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ ਕਿ ਵਾਰਿਸ ਪੰਜਾਬ ਜਥੇਦਾਰੀ ਦੇ ਆਗੂ ਅੰਮ੍ਰਿਤਪਾਲ ਭਗੌੜੇ ਦੇ ਪੋਸਟਰ ਰੇਲਵੇ ਸਟੇਸ਼ਨ ’ਤੇ ਲਗਾਏ ਜਾਣ। ਜਿਸ ਤਹਿਤ ਇਸ ਪੋਸਟਰ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰੇ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

 


 

ਦੱਸ ਦੇਈਏ ਕਿ ਗੁਰਦਾਸਪੁਰ ਦੇ ਬਟਾਲਾ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਹਨ। ਪੋਸਟਰਾਂ 'ਤੇ ਲਿਖਿਆ ਕੇ ਉਕਤ ਅਮ੍ਰਿਤਪਾਲ ਸਿੰਘ ਕਈ ਵੱਖ -ਵੱਖ ਕੇਸਾਂ ਵਿੱਚ ਪੁਲੀਸ ਨੂੰ ਲੋੜੀਂਦਾ ਹੈ,ਜਿਸ ਕਿਸੇ ਨੂੰ ਇਸਦੇ ਬਾਰੇ ਜਾਣਕਾਰੀ ਹੋਵੇ ,ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ। ਉਸਨੂੰ ਇਨਾਮ ਦਿਤਾ ਜਾਵੇਗਾ ਅਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।