Gurdaspur Schools : ਗੁਰਦਾਸਪੁਰ ਵਿੱਚ ਚਾਰ ਸਾਲ ਦੀ ਬੱਚੀ ਨਾਲ ਹੋਏ ਦੁਸ਼ਕਰਮ ਮਾਮਲੇ ਦੇ ਰੋਸ 'ਚ ਸੋਮਵਾਰ ਨੂੰ ਸਾਰੇ ਸਕੂਲ ਬੰਦ ਰਹਿਣਗੇ। ਪ੍ਰਾਈਵੇਟ ਸਕੂਲ ਕਾਲਜ ਐਸੋਸੀਏਸ਼ਨ ਵੱਲੋਂ ਇੱਕ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨੇ ਇਸ ਸਬੰਧੀ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਸੀਐਮ ਭਗਵੰਤ ਮਾਨ ਨੂੰ ਵੀ ਮਿਲਣਗੇ। ਜੇਕਰ ਲੋੜ ਪਈ ਤਾਂ ਸੂਬੇ ਭਰ ਦੇ ਸਕੂਲ ਅਤੇ ਕਾਲਜ ਬੰਦ ਰੱਖੇ ਜਾਣਗੇ।


ਚਾਰ ਸਾਲਾ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ 'ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲ 'ਚ ਬੱਚੀ ਨਾਲ ਵਿੱਚ ਛੇੜਛਾੜ ਕੀਤੀ ਗਈ ਜਿੱਥੇ ਉਹ ਪੜ੍ਹਦੀ ਹੈ। ਵੀਰਵਾਰ ਨੂੰ ਸਕੂਲ ਤੋਂ ਆਉਣ ਤੋਂ ਬਾਅਦ ਲੜਕੀ ਕਾਫੀ ਡਰੀ ਹੋਈ ਸੀ ਅਤੇ ਰਾਤ ਤੱਕ ਗੱਲ ਨਹੀਂ ਕੀਤੀ। ਖਾਣਾ ਵੀ ਠੀਕ ਤਰ੍ਹਾਂ ਨਹੀਂ ਖਾਧਾ ਅਤੇ ਰਾਤ ਨੂੰ ਬੱਚੀ ਦੀ ਹਾਲਤ ਵਿਗੜਨ 'ਤੇ ਉਸ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਬੱਚੀ ਨਾਲ ਬਲਾਤਕਾਰ ਹੋਇਆ ਹੈ। ਅਤੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਗਏ ਹਨ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।