ਪਾਲਤੂ ਕੁੱਤਿਆਂ ਨੂੰ ਲੈ ਕੇ ਹੋਏ ਝਗੜੇ 'ਤੇ ਛਿੜਿਆ ਵਿਵਾਦ, ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰ ਲਾਏ ਵੱਡਾ ਇਲਜ਼ਾਮ
ਦਲਿਤ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਕਰੀਬ ਇੱਕ ਸਾਲ ਹੋ ਗਿਆ ਹੈ ਪਰ ਅਜੇ ਤਕ ਦਲਿਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਹੁਣ ਪੁਲਿਸ ਨੇ ਉਲਟਾ ਪੀੜਤ ਦਲਿਤ ਪਰਿਵਾਰ 'ਤੇ ਹੀ ਮਾਮਲਾ ਦਰਜ ਕਰ ਦਿੱਤਾ ਹੈ।
ਗੁਰਦਾਸਪੁਰ: ਪਾਲਤੂ ਕੁੱਤਿਆਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਯੂਥ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਇਕਤਰਫਾ ਕਾਰਵਾਈ ਕੀਤੀ ਗਈ ਹੈ। ਇਹ ਮਾਮਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਦਾਬਾਵਾਲਾ ਦਾ ਹੈ।
ਰਵਿਕਰਨ ਕਾਹਲੋਂ ਤੇ ਹੋਰ ਅਕਾਲੀ ਲੀਡਰਾਂ ਨੇ ਇਲਜ਼ਾਮ ਲਾਏ ਕਿ ਕਰੀਬ ਇੱਕ ਸਾਲ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਦੇ ਡਰਾਈਵਰ ਗੋਬਿੰਦਰ ਮੋਹਨ ਸਿੰਘ ਦੇ ਪਰਿਵਾਰ ਵੱਲੋਂ ਪਾਲਤੂ ਕੁੱਤਿਆਂ ਤੋਂ ਸ਼ੁਰੂ ਹੋਏ ਝਗੜੇ ਦੌਰਾਨ ਪਿੰਡ ਦੇ ਹੀ ਹਰਦੇਵ ਸਿੰਘ ਜੋ ਦਲਿਤ ਭਾਈਚਾਰੇ ਨਾਲ ਸਬੰਧਤ ਹੈ, ਨੂੰ ਜਾਤੀਸੂਚਕ ਸ਼ਬਦ ਬੋਲੇ ਗਏ ਸਨ।
ਦਲਿਤ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਕਰੀਬ ਇੱਕ ਸਾਲ ਹੋ ਗਿਆ ਹੈ ਪਰ ਅਜੇ ਤਕ ਦਲਿਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਹੁਣ ਪੁਲਿਸ ਨੇ ਉਲਟਾ ਪੀੜਤ ਦਲਿਤ ਪਰਿਵਾਰ 'ਤੇ ਹੀ ਮਾਮਲਾ ਦਰਜ ਕਰ ਦਿੱਤਾ ਹੈ ਤੇ ਰਾਜੀਨਾਮਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਵਾਰ-ਵਾਰ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਪਰ ਸਰਕਾਰੀ ਦਬਾਅ ਕਾਰਨ ਕੋਈ ਕਾਰਵਾਈ ਨਹੀਂ ਹੋਈ। ਹੁਣ ਇੱਕ ਦਿਨ ਵਿੱਚ ਹੀ ਉਲਟਾ ਦਲਿਤ ਹਰਦੇਵ ਸਿੰਘ ਦੇ ਪਰਿਵਾਰ ਉੱਤੇ ਕਾਰਵਾਈ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਝਗੜੇ ਦੇ ਕੇਸ ਵਿੱਚ ਲਾਈ ਗਈ ਪੀਸੀ ਦੀ ਧਾਰਾ 750 ਤਹਿਤ ਦੋਵਾਂ ਪਾਰਟੀਆਂ ਉਪਰ ਹੀ ਕੇਸ ਦਰਜ ਕੀਤਾ ਜਾਂਦਾ ਹੈ, ਪਰ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਹੀ ਪਾਰਟੀ ਉਪਰ ਕੇਸ ਦਰਜ ਕਰ ਦਿੱਤਾ ਹੈ। ਉਕਤ ਝਗੜੇ ਦੌਰਾਨ ਬਣੀ ਵੀਡੀਓ ਵੀ ਪੀੜਤ ਪਰਿਵਾਰ ਵੱਲੋਂ ਜਾਰੀ ਕੀਤੀ ਗਈ। ਉਕਤ ਪਰਿਵਾਰ ਤੇ ਅਕਾਲੀ ਨੇਤਾਵਾਂ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਆਸੀ ਦਬਾਅ ਦੇ ਚੱਲਦੇ ਇਕਤਰਫਾ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਪੀੜਤ ਦਲਿਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
ਇਹ ਵੀ ਪੜ੍ਹੋ: ਕੈਪਟਨ ਦੇ ਕਾਂਗਰਸ ਛੱਡਣ ਬਾਰੇ ਬੋਲੇ ਪ੍ਰਤਾਪ ਬਾਜਵਾ, ਨਵਜੋਤ ਸਿੱਧੂ ਦੀ ਨਰਾਜ਼ਗੀ 'ਤੇ ਕਹੀ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: