ਬਟਾਲਾ 'ਚ ਧਮਾਕੇ ਦਾ ਜਾਇਜ਼ਾ ਲੈਣ ਪੁੱਜੇ ਸਾਂਸਦ ਸੰਨੀ ਦਿਓਲ
ਜ਼ਿਲ੍ਹਾ ਗੁਰਦਾਸਪੁਰ ਦੇ ਬੀਜੇਪੀ ਸਾਂਸਦ ਸੰਨੀ ਦਿਓਲ ਅੱਜ ਬਟਾਲਾ ਵਿੱਚ ਕੱਲ੍ਹ ਹੋਏ ਧਮਾਕੇ ਦਾ ਜਾਇਜ਼ਾ ਲੈਣ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨ ਲਈ ਮੌਕੇ 'ਤੇ ਪੱਜ ਰਹੇ ਹਨ। ਉਹ ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਉਨ੍ਹਾਂ ਨਾਲ ਸੂਬੇ ਦੇ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਰਹੇ।
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਬੀਜੇਪੀ ਸਾਂਸਦ ਸੰਨੀ ਦਿਓਲ ਅੱਜ ਬਟਾਲਾ ਵਿੱਚ ਕੱਲ੍ਹ ਹੋਏ ਧਮਾਕੇ ਦਾ ਜਾਇਜ਼ਾ ਲੈਣ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨ ਲਈ ਮੌਕੇ 'ਤੇ ਪੱਜ ਰਹੇ ਹਨ। ਉਹ ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਉਨ੍ਹਾਂ ਨਾਲ ਸੂਬੇ ਦੇ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਰਹੇ। ਇਸ ਦੌਰਾਨ ਵੀ ਸੰਨੀ ਦਿਓਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਉਹ ਬਿਨਾ ਮੀਡੀਆ ਨਾਲ ਗੱਲਬਾਤ ਕੀਤੇ ਬਟਾਲਾ ਲਈ ਰਵਾਨਾ ਹੋ ਗਏ।
ਹਾਦਸੇ ਤੋਂ ਬਾਅਦ ਸੰਨੀ ਦਿਓਲ ਨੇ ਟਵੀਟ ਕਰਕੇ ਘਟਨਾ 'ਤੇ ਅਫ਼ਸੋਸ ਜਤਾਇਆ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਬਟਾਲਾ ਵਿੱਚ ਪਟਾਕਾ ਫੈਕਟਰੀ 'ਚ ਲੱਗੀ ਅੱਗ ਨਾਲ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਲਿਖਿਆ ਕਿ ਉਨ੍ਹਾਂ ਜ਼ਿਲ੍ਹਾ ਅਫ਼ਸਰ ਨਾਲ ਗੱਲ ਕੀਤੀ ਹੈ, ਪ੍ਰਸ਼ਾਸਨ ਤੇ NDRF ਟੀਮਾਂ ਮੌਕੇ 'ਤੇ ਬਚਾਅ ਕਾਰਜ ਕਰ ਰਹੀਆਂ ਹਨ।
ਦੱਸ ਦੇਈਏ ਬੀਤੇ ਦਿਨ ਸ਼ਾਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ‘ਚ ਇੱਕ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਇਆ ਜਿਸ ‘ਚ 23 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਬਟਾਲਾ ਫੈਕਟਰੀ ਧਮਾਕੇ ‘ਚ 23 ਦੀ ਮੌਤ, ਰੈਸਕਿਊ ਅਪ੍ਰੇਸ਼ਨ ਹੋਇਆ ਖ਼ਤਮ