Gurdaspur School Bomb Threat : ਗੁਰਦਾਸਪੁਰ ਸ਼ਹਿਰ ਦੇ ਕਾਨਵੈਂਟ ਲਿਟਲ ਫਲਾਵਰ ਸਕੂਲ ਅਤੇ ਦਿੱਲੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਿਸ ਤੋਂ ਬਾਅਦ ਪੁਲਿਸ ਵਲੋਂ ਸਕੂਲਾਂ ਅੰਦਰ ਚੈਕਿੰਗ ਅਭਿਆਨ ਚਲਾਇਆ ਗਿਆ। ਜਾਣਕਾਰੀ ਮਿਲਦੇ ਹੀ ਐੱਸਐੱਸਪੀ ਆਦਿਤਿਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਦੋਵੇਂ ਸਕੂਲਾਂ ਵਿੱਚ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਸਕੂਲਾਂ ਨੂੰ ਈ-ਮੇਲ ਰਾਹੀਂ ਧਮਕੀ ਭੇਜੀ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਐੱਸਐੱਸਪੀ ਆਦਿਤਿਆ ਖੁਦ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਕੂਲ ਪਰਿਸਰ ਦੀ ਬਰੀਕੀ ਨਾਲ ਜਾਂਚ ਕਰਵਾਈ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।
ਦੋਵੇਂ ਸਕੂਲਾਂ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ
ਸੁਰੱਖਿਆ ਦੇ ਮੱਦੇਨਜ਼ਰ ਸਕੂਲ ਦੇ ਹਰ ਕੋਨੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਵਿਸਫੋਟਕ ਸਮੱਗਰੀ ਜਾਂ ਸ਼ੱਕੀ ਚੀਜ਼ ਨਹੀਂ ਮਿਲੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਈਬਰ ਟੀਮ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿੱਚ ਜੁਟੀ ਹੋਈ ਹੈ।
ਦੱਸ ਦੇਈਏ ਕਿ ਲਗਭਗ ਛੇ ਮਹੀਨੇ ਪਹਿਲਾਂ ਵੀ ਸ਼ਹਿਰ ਦੇ ਕੁਝ ਨਾਮੀ ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਐੱਸਐੱਸਪੀ ਆਦਿਤਿਆ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
