ਪੜਚੋਲ ਕਰੋ

Punjab News: ਗੁਰਦਾਸਪੁਰੀਏ ਫਿਰ ਨਿਰਾਸ਼! ਆਪਣੇ ਹਲਕੇ ਤੋਂ 35 ਕਿਲੋਮੀਟਰ ਦੂਰੋਂ ਹੀ ਪਰਤ ਗਏ MP ਸੰਨੀ ਦਿਓਲ, 3 ਸਾਲ ਤੋਂ ਨਹੀਂ ਮਾਰਿਆ ਗੇੜਾ

Sunny Deol news; ਆਪਣੀ ਫਿਲਮ ‘ਗਦਰ 2’ ਦਾ ਪ੍ਰਚਾਰ ਕਰਨ ਲਈ ਅਦਾਕਾਰ ਤੇ ਸੰਸਦ ਮੈਂਬਰ ਸਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ ਪਰ ਉਨ੍ਹਾਂ ਆਪਣੇ ਹਲਕੇ ਗੁਰਦਾਸਪੁਰ ਨੂੰ ਬਿਲਕੁਲ ਹੀ ਵਿਸਾਰ ਦਿੱਤਾ।

Sunny Deol forgot gurdaspur constituency: ਆਪਣੀ ਫਿਲਮ ‘ਗਦਰ 2’ ਦਾ ਪ੍ਰਚਾਰ ਕਰਨ ਲਈ ਅਦਾਕਾਰ ਤੇ ਸੰਸਦ ਮੈਂਬਰ ਸਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ ਪਰ ਉਨ੍ਹਾਂ ਆਪਣੇ ਹਲਕੇ ਗੁਰਦਾਸਪੁਰ ਨੂੰ ਬਿਲਕੁਲ ਹੀ ਵਿਸਾਰ ਦਿੱਤਾ। ਉਹ 2019 ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜੋ ਇਥੋਂ ਮਸਾਂ 35 ਕਿਲੋਮੀਟਰ ਦੂਰ ਪੈਂਦਾ ਹੈ। ਉਨ੍ਹਾਂ ਆਖਰੀ ਵਾਰ ਤਿੰਨ ਸਾਲ ਪਹਿਲਾਂ ਆਪਣੇ ਸੰਸਦੀ ਹਲਕੇ ਦਾ ਦੌਰਾ ਕੀਤਾ ਸੀ। ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਤੇ ਭਾਜਪਾ ਹਮਾਇਤੀ ਸਨੀ ਦਿਓਲ ਦੀ ਲੰਮੀ ਗੈਰਹਾਜ਼ਰੀ ਤੋਂ ਨਿਰਾਸ਼ ਹਨ।

ਅੰਮ੍ਰਿਤਸਰ ਦੌਰੇ ਦੌਰਾਨ ਸਨੀ ਦਿਓਲ ਨੇ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਪੱਲਾ ਝਾੜ ਲਿਆ। ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਸਨੀ ਦਿਓਲ ਇੱਥੇ ਸਿਰਫ ਆਪਣੀ ਨਵੀਂ ਫਿਲਮ ਦੇ ਪ੍ਰਚਾਰ ਲਈ ਆਏ ਹਨ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸਨੀ ਦਿਓਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬੀਆਂ ਦੇ ਸ਼ਾਂਤ ਸੁਭਾਅ ਤੋਂ ਪ੍ਰਭਾਵਿਤ ਹਨ। 

ਇਸ ਦੌਰਾਨ ਉਨ੍ਹਾਂ ਨੂੰ ਬਾਊਂਸਰਾਂ ਨੇ ਘੇਰਾ ਪਾਇਆ ਹੋਇਆ ਸੀ। ਉਨ੍ਹਾਂ ਨਾਲ ਇੱਕ ਪ੍ਰਾਈਵੇਟ ਕੈਮਰਾਮੈਨ ਵੀ ਸੀ, ਜਿਸ ਦੀ ਕੌਮਾਂਤਰੀ ਨਿਊਜ਼ ਏਜੰਸੀ ਦੇ ਫੋਟੋਗ੍ਰਾਫਰ ਨਾਲ ਤਕਰਾਰ ਹੋ ਗਈ। ਬਾਅਦ ਵਿੱਚ ਉਨ੍ਹਾਂ ਅਮੀਸ਼ਾ ਪਟੇਲ ਤੇ ਗਾਇਕ ਉਦਿਤ ਨਾਰਾਇਣ ਸਮੇਤ ਫਿਲਮ ਦੇ ਹੋਰ ਕਲਾਕਾਰਾਂ ਨਾਲ ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖੀ ਤੇ ਫਿਲਮ ਦਾ ਪ੍ਰਚਾਰ ਕੀਤਾ। 

ਦੱਸ ਦਈਏ ਕਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਅਦਾਕਾਰ ਸਨੀ ਦਿਓਲ ਨੇ ਸ਼ਨੀਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਬਣੀ ਰਹਿਣ ਦੀ ਅਰਦਾਸ ਕੀਤੀ। ਸਨੀ ਦਿਓਲ ਆਪਣੀ ਫਿਲਮ ‘ਗਦਰ-2’ ਦੀ ਪ੍ਰਮੋਸ਼ਨ ਵਾਸਤੇ ਇੱਥੇ ਪਹੁੰਚੇ ਸੀ। ਅਦਾਕਾਰ ਨੇ ਫ਼ਿਲਮ ਗਦਰ ਵਿਚਲੇ ਆਪਣੇ ਕਿਰਦਾਰ ‘ਤਾਰਾ ਸਿੰਘ’ ਦਾ ਪਹਿਰਾਵੇ ਅਨੁਸਾਰ ਕੁੜਤਾ-ਪਜਾਮਾ ਤੇ ਖੁੱਲ੍ਹੇ ਲੜ ਵਾਲੀ ਪੱਗ ਬੰਨ੍ਹੀ ਹੋਈ ਸੀ। ਗੁਰੂ ਘਰ ਦੀ ਪਰਿਕਰਮਾ ਕਰਦਿਆਂ ਅਦਾਕਾਰ ਨੇ ਪ੍ਰਸ਼ੰਸਕਾਂ ਦਾ ਪਿਆਰ ਤੇ ਅਸ਼ੀਰਵਾਦ ਕਬੂਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget