ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਕਿੰਗਜ ਰਿਵਰ ਵਿੱਚ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਂਦੇ ਹੋਏ ਆਪ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਕਬੱਡੀ ਖਿਡਾਰੀ ਸੀ।
ਮਨਜੀਤ ਦੀ ਮੌਤ ਕਰਕੇ ਪਰਿਵਾਰ ਸਣੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਹੁਣ ਪਰਿਵਾਰ ਦੀ ਮੰਗ ਹੈ ਦੀ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਛੇਤੀ ਭਾਰਤ ਲਿਆਇਆ ਜਾਵੇ ਤਾਂ ਜੋ ਉਹ ਆਖਰੀ ਵਾਰ ਆਪਣੇ ਪੁੱਤ ਨੂੰ ਦੇਖ ਸਕਣ।
ਉਧਰ ਮਨਜੀਤ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ। ਮਨਜੀਤ ਦੇ ਪਿਤਾ ਗੁਰਬਕਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੇ ਕਾਫੀ ਸੁਪਨੇ ਵੇਖੇ ਸੀ। ਪਰ ਹੁਣ ਮਨਜੀਤ ਦਾ ਪਿਓ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਲਆ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਬੇਟੇ ਦੀ ਮੌਤ ਦਾ ਦੁਖ ਵੀ ਹੈ ਨਾਲ ਹੀ ਮਾਣ ਹੈ ਕਿ ਉਸ ਨੇ ਬਹਾਦਰਾਂ ਵਾਲੀ ਮੌਤ ਪਾਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਕਿੰਗਜ ਰਿਵਰ ਵਿੱਚ ਡੁੱਬਣ ਕਰਕੇ ਮੌਤ
ਏਬੀਪੀ ਸਾਂਝਾ
Updated at:
08 Aug 2020 01:02 PM (IST)
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਕਿੰਗਜ ਰਿਵਰ ਵਿੱਚ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਂਦੇ ਹੋਏ ਆਪ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।
- - - - - - - - - Advertisement - - - - - - - - -