ਪੰਜਾਬ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ਮਿਲ ਗਈ ਹੈ।  ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਆਪਣੇ ਪਿੰਡ ਜੱਲੂਪੁਰ ਖੇੜਾ ਵਿੱਤ ਰਹਿਣਗੇ।


ਪ੍ਰਾਪਤ ਜਾਣਕਾਰੀ ਅਨੁਸਾਰ ਖੇੜਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ।  ਅੱਠ ਸਾਲ ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਗੁਰਦੀਪ ਖੇੜਾ ਦਾ ਜਨਮ ਅੰਮ੍ਰਿਤਸਰ ਦੇ ਰਈਆ ਕਸਬੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ।


ਕੀ ਹੈ ਪੂਰਾ ਮਾਮਲਾ


ਜ਼ਿਕਰ ਕਰ ਦਈਏ ਕਿ 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।  ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ।  ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਤਬਦੀਲ ਕਰ ਦਿੱਤਾ ਸੀ।


ਸਿੱਖ ਕੈਦੀਆਂ ਨੂੰ ਪੰਜਾਬ ਲਿਆਉਣ ਦੀ ਸੀ ਮੰਗ


 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਬੰਦੀ ਸਿੱਖਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਸੀ।  ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਅੱਤਵਾਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ।  ਜਿਸ ਵਿੱਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖੇੜਾ ਵੀ ਮੌਜੂਦ ਸਨ।   ਗੁਰਦੀਪ ਸਿੰਘ  ਖੇੜਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ।


ਇਹ ਵੀ ਪੜ੍ਹੋ: Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਅਗਲਾ ਨੰਬਰ ਕਿਸ ਦਾ? ED ਦੀ ਵੱਡੀ ਕਾਰਵਾਈ, YSR Congress MP ਦਾ ਬੇਟਾ ਗ੍ਰਿਫਤਾਰ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।