ਗੁਰਦੁਆਰੇ 'ਚ ਸ਼ਰਾਬ ਵੇਚਣ ਵਾਲਿਆਂ 'ਤੇ ਕੇਸ ਦਰਜ
ਏਬੀਪੀ ਸਾਂਝਾ | 24 Aug 2016 03:46 PM (IST)
ਫਰੀਦਕੋਟ: ਜ਼ਿਲ੍ਹੇ ਦੇ ਪਿੰਡ ਚਾਨੀਆਂ ਦੇ ਗੁਰਦੁਆਰੇ ਸ਼ਰਾਬ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਇਸ ਲਾਪਰਵਾਹੀ ਦੇ ਚੱਲਦੇ ਸਾਦਿਕ ਥਾਣੇ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ਚਾਰ ਲੋਕਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਉਨ੍ਹਾਂ ਦੇ ਨਾਂਅ ਗੁਰਦਿੱਤਾ ਸਿੰਘ, ਲਖਵਿੰਦਰ ਸਿੰਘ,ਕੁਲਵਿੰਦਰ ਸਿੰਘ, ਨਿਸ਼ਾਨ ਸਿੰਘ ਹੈ।