ਚੰਡੀਗੜ੍ਹ: ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਚੁਣੇ ਜਾਣ ਦੇ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਜਸਟਿਸ ਐਸਐਸ ਸਰਾਓਂ ਨੂੰ ਪੰਜਾਬ ਸਰਕਾਰ ਵਲੋਂ ਦਫ਼ਤਰ ਨਹੀਂ ਦਿੱਤਾ ਗਿਆ ਹੈ। ਇਸ ਸਬੰਧੀ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਚਰਚਾ ਉਸ ਵੇਲੇ ਹੋਈ ਜਦੋਂ ਪੱਟੀ ਤੋਂ ਐਮਐਲਏ ਹਰਮਿੰਦਰ ਸਿੰਘ ਗਿੱਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ਦੀ ਗੱਲ ਕੀਤੀ।


ਇਸ ਮਗਰੋਂ ਵਿਰੋਧ ਪਾਰਟੀ ਨੇ ਗਿੱਲ ਦੀ ਇਸ ਮੰਗ ਤੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਤਾਂ  ਆਪ ਹੀ ਚੋਣ ਕਮਿਸ਼ਨਰ ਨੂੰ ਚੋਣ ਕਮਿਸ਼ਨਰ ਨੂੰ ਦਫ਼ਤਰ ਲਈ ਥਾਂ ਦੇਣ ਵਿੱਚ ਅਸਫ਼ਲ ਰਹੀ ਹੈ।ਗਿੱਲ ਗਵਰਨਰ ਦੇ ਭਾਸ਼ਣ ਤੇ ਵਿਧਾਨ ਸਭਾ ਵਿੱਚ ਬੋਲ ਰਹੇ ਸੀ।ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ SGPC ਦੀਆਂ ਚੋਣਾਂ ਛੇਤੀ ਹੋਣ ਪਰ ਇੰਝ ਲੱਗਦਾ ਹੈ ਕਿ ਸੱਤਾ ਵਿੱਚ ਬੈਠੀ ਕਾਂਗਰਸ ਸਰਕਾਰ ਹੀ ਇਹ ਚੋਣਾਂ ਨਹੀਂ ਕਰਵਾਉਣਾ ਚਾਹੁੰਦੀ।


ਦੱਸ ਦੇਈਏ ਕਿ ਪੰਜਾਬ ਵਿਧਾਨ ਸਭ ਦਾ ਬਜਟ ਇਜਲਾਸ 1 ਮਾਰਚ ਤੋਂ ਸ਼ੁਰੂ ਹੋਇਆ ਅਤੇ 10 ਮਾਰਚ ਤਕ ਜਾਰੀ ਰਹੇਗਾ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਏਗਾ।