Punjab News: ਫਿਰੋਜ਼ਪੁਰ ਦੇ ਪਿੰਡ ਜੀਵਾਂ ਅਰਾਈ ਦੇ ਗੁਰੂਦੁਆਰਾ ਸਾਹਿਬ ਵਿਖੇ ਇੱਕ ਨਸ਼ੇੜੀ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

Continues below advertisement

ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਥਾਨਕ ਨਿਵਾਸੀਆਂ ਨੇ ਦੋਸ਼ੀ ਨੌਜਵਾਨ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈਕੇ ਫੁਟੇਜ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Continues below advertisement

ਜਾਣਕਾਰੀ ਮੁਤਾਬਕ ਜਦੋਂ ਗੁਰਦੁਆਰੇ ਦੇ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਜਾਣ ਦੀ ਤਿਆਰੀ ਕਰ ਰਹੇ ਸਨ, ਤਾਂ ਇੱਕ ਸ਼ਰਾਬੀ ਨੌਜਵਾਨ ਮੌਕੇ 'ਤੇ ਪਹੁੰਚਿਆ ਅਤੇ ਨਸ਼ੇ ਦੀ ਹਾਲਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਰੱਖੇ ਰੁਮਾਲੇ ਸਾਹਿਬ ਨੂੰ ਖਿੱਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ, ਪਾਠੀ ਸਾਹਿਬਾਂ ਅਤੇ ਮੌਕੇ 'ਤੇ ਮੌਜੂਦ ਹੋਰ ਲੋਕਾਂ ਨੇ ਉਸਨੂੰ ਫੜ ਲਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਾਲਾਂਕਿ, ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਦੋਸ਼ੀ ਨੂੰ ਸਮੇਂ ਸਿਰ ਨਾ ਫੜਿਆ ਜਾਂਦਾ, ਤਾਂ ਉਹ ਇਹ ਘਿਨਾਉਣਾ ਕੰਮ ਕਰ ਸਕਦਾ ਸੀ। ਮੌਕੇ 'ਤੇ ਪੁਲਿਸ ਨੂੰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ।

ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਪੁਲਿਸ ਥਾਣੇ ਲੈ ਗਈ। ਪੁਲਿਸ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਦੀ ਫਿਲਹਾਲ ਜਾਂਚ ਚੱਲ ਰਹੀ ਹੈ। ਜਾਂਚ ਦੌਰਾਨ ਢੁਕਵੀਂ ਕਾਰਵਾਈ ਕੀਤੀ ਜਾਵੇਗੀ।