Waris Punja De: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਅੰਮ੍ਰਿਤਪਾਲ ਸਿੰਘ ਤੋਂ ਕਿਨਾਰਾ ਕਰ ਲਿਆ ਹੈ। ਉਸਨੇ ਕਿਹਾ ਹੈ ਕਿ ਮੇਰਾ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਨਾਲ ਕੋਈ ਵਾਸਤਾ ਨਹੀਂ ਹੈ ਦਰਅਸਲ, ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰਪਾਲ ਸਿੰਘ ਔਜਲਾ ਨੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਾਏ ਗਏ NSA ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। 



ਉਸ ਨੇ ਇੱਥੋਂ ਤੱਕ ਦਲੀਲ ਦਿੱਤੀ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਂ ਜੇਲ੍ਹ ਵਿੱਚੋਂ ਉਸ ਦੇ ਕਤਲ ਦੀ ਨਿਖੇਧੀ ਕਰਦਿਆਂ ਚਿੱਠੀ ਲਿਖੀ ਗਈ ਸੀ। ਉਸ ਚਿੱਠੀ 'ਤੇ ਮੇਰੇ ਕੋਈ ਦਸਤਖਤ ਨਹੀਂ ਸਨ। ਉਹ ਨਕਲੀ ਸਨ। ਹੁਣ ਮਾਮਲੇ ਦੀ ਸੁਣਵਾਈ 3 ਅਕਤੂਬਰ ਲਈ ਤੈਅ ਕੀਤੀ ਗਈ ਹੈ। ਇਸ ਦਿਨ ਪਹਿਲਾਂ ਦਰਜ ਸਾਰੇ ਕੇਸਾਂ ਦੀ ਵੀ ਸੁਣਵਾਈ ਹੋਵੇਗੀ।


ਦੱਸ ਦਈਏ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ 'ਤੇ ਲਗਾਏ ਗਏ NSA ਦੀ ਮਿਆਦ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਰੇ ਸਾਥੀਆਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਇੱਕ ਕਰਕੇ ਐਨਐਸਏ ਦੀ ਵਧਾਈ ਗਈ ਮਿਆਦ ਨੂੰ ਚੁਣੌਤੀ ਦਿੱਤੀ ਹੈ। ਹਰ ਕੋਈ ਆਪਣੀਆਂ ਪਟੀਸ਼ਨਾਂ ਵਿੱਚ ਵੱਖ-ਵੱਖ ਦਲੀਲਾਂ ਦੇ ਰਿਹਾ ਹੈ। ਉਹ ਇਹ ਸਾਬਤ ਕਰਨ ਦੀ ਵੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ 'ਤੇ ਗ਼ਲਤ ਤਰੀਕੇ ਨਾਲ ਐਨਐਸਏ ਲਗਾਇਆ ਗਿਆ ਹੈ।



ਹਾਲਾਂਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ 'ਤੇ ਮੁੜ ਐਨ.ਐਸ.ਏ ਕਿਵੇਂ ਲਗਾਇਆ ਗਿਆ ਹੈ? ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸਾਰਾ ਰਿਕਾਰਡ ਤਲਬ ਕੀਤਾ ਹੈ। ਸਰਕਾਰ ਨੂੰ ਅਦਾਲਤ ਨੂੰ ਦੱਸਣਾ ਹੋਵੇਗਾ ਕਿ ਇਹ ਸਮਾਂ ਕਿਵੇਂ ਵਧਾਇਆ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।