ਪੜਚੋਲ ਕਰੋ

Moose Wala Song: ਸਿੱਧੂ ਮੂਸੇਵਾਲਾ ਦੇ ਗੀਤ 'ਤੇ ਬੋਲੇ ਗੁਰਜੀਤ ਔਜਲਾ, ਇਹ ਗੀਤ ਕਾਂਗਰਸ ਨੇ ਨਹੀਂ ਲਿਖਿਆ, ਪਰਗਟ ਸਿੰਘ ਨੇ ਵੀ ਦਿੱਤੀ 'ਆਪ' ਨੂੰ ਨਸੀਹਤ

Gurjeet Aujla on Sidhu Song: ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ।

Gurjeet Aujla speaks on Sidhu Musewala's song, this song was not written by Congress

ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਦੇ ਗੀਤ 'ਤੇ ਵਿਵਾਦ ਛਿੜਣ ਮਗਰੋਂ ਕਾਂਗਰਸੀ ਲੀਡਰ ਇਸ ਨਾਲੋਂ ਆਪਣੇ ਆਪ ਨੂੰ ਵੱਖ ਕਰਨ ਲੱਗੇ ਹਨ। ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਹੈ ਕਿ ਇਹ ਗਾਣਾ ਕਾਂਗਰਸ ਪਾਰਟੀ ਨੇ ਨਹੀਂ ਲਿਖਿਆ ਹਰ ਕਿਸੇ ਦੇ ਆਪਣੇ ਵਿਚਾਰ ਹੋ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਕਾਂਗਰਸ ਨੂੰ ਘੇਰ ਰਹੀ ਹੈ।

ਉਧਰ, ਪਰਗਟ ਸਿੰਘ ਨੇ ਫੇਸਬੁੱਕ ਉੱਪਰ ਪੋਸਟ ਪਾਉਂਦਿਆ ਕਿਹਾ ਹੈ ਕਿ ਇੱਕ ਗੀਤ ਨੂੰ ਮੁੱਦਾ ਬਣਾ ਕੇ ਖੇਡਾਂ ਖੇਡਣ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਤੁਰੰਤ ਇਹ ਸਪੱਸ਼ਟ  ਕਰਨਾ ਚਾਹੀਦਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਿਸ ਸਮਰੱਥਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਸੀ? ਉਨ੍ਹਾਂ ਕਿਹਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਕੇਜਰੀਵਾਲ ਨਹੀਂ ਭਗਵੰਤ ਮਾਨ ਹੈ।

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਦਰਦ ਜ਼ਾਹਰ ਕੀਤਾ ਹੈ। ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ 'ਚ ਗੀਤ ਰਿਲੀਜ਼ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਹੋਈ ਹਾਰ 'ਤੇ ਚੁੱਪੀ ਤੋੜੀ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ਰਾਹੀਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ।

ਸਿੱਧੂ ਮੂਸੇਵਾਲਾ ਨੇ ਕਿਹਾ, ''ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਵਾਈ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ।

ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਸਿੰਘ ਮਾਨ ਨੂੰ ਵੀ ਹਰਾਇਆ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।''

ਸਿੱਧੂ ਮੂਸੇਵਾਲਾ ਦੀ ਟਿੱਪਣੀ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰ ਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਨੇ ਕਿਸ ਹੈਸੀਅਤ ਨਾਲ ਪੰਜਾਬ ਦੇ ਅਫਸਰਾਂ ਨੂੰ ਦਿੱਲੀ ਤਲਬ ਕੀਤਾ: ਪਰਗਟ ਸਿੰਘ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget