ਪੜਚੋਲ ਕਰੋ
(Source: ECI/ABP News)
ਨੌਜਵਾਨ ਦੀ ਪੁਲਿਸ ਹਿਰਾਸਤ 'ਚ ਵਿਗੜੀ ਤਬੀਅਤ , ਕੁਝ ਦੇਰ ਬਾਅਦ ਹੋਈ ਮੌਤ , ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਲਾਏ ਕੁੱਟਮਾਰ ਦੇ ਇਲਜ਼ਾਮ
ਬਟਾਲਾ 'ਚ ਇੱਕ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 'ਚ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਅਚਾਨਕ ਸਿਹਤ ਵਿਗੜ ਗਈ ਹੈ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ

Gurjit Singh died
ਬਟਾਲਾ : ਬਟਾਲਾ 'ਚ ਇੱਕ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 'ਚ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਅਚਾਨਕ ਸਿਹਤ ਵਿਗੜ ਗਈ ਹੈ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ,ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਡੇਰਾ ਬਾਬਾ ਨਾਨਕ ਰੋਡ 'ਤੇ ਥਾਣੇ ਅੱਗੇ ਰੱਖ ਕੇ ਚੱਕਾ ਜਾਮ ਕਰ ਦਿੱਤਾ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਪੁਲੀਸ ਦੀ ਕੁੱਟਮਾਰ ਕਾਰਨ ਹੋਈ ਹੈ। ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਵਾਸੀ ਪਿੰਡ ਸਰਾਂਵਾਲੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰ ਬੀਤੀ ਰਾਤ ਰੋਸ ਪ੍ਰਦਰਸ਼ਨ ਕਰ ਰਹੇ ਸਨ। ਡੀਐਸਪੀ ਫਤਿਹਗੜ੍ਹ ਚੂੜੀਆਂ ਸਰਵਨਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ।
ਗੁਰਜੀਤ ਸਿੰਘ ਨੂੰ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਵੀਰਵਾਰ ਸਵੇਰੇ ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਹਿਰਾਸਤ 'ਚ ਲੈ ਲਿਆ ਸੀ। ਵੀਰਵਾਰ ਦੇਰ ਸ਼ਾਮ ਗੁਰਜੀਤ ਦੇ ਪਰਿਵਾਰਕ ਮੈਂਬਰ ਉਸ ਨੂੰ ਥਾਣੇ ਤੋਂ ਲੈਣ ਆਏ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਲੈ ਕੇ ਜਾਣ ਲੱਗੇ ਤਾਂ ਗੁਰਜੀਤ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਬਟਾਲਾ ਦੇ ਇੱਕ ਨਿੱਜੀ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਰਿਸ਼ਤੇਦਾਰਾਂ ਨੇ ਗੁਰਜੀਤ ਦੀ ਲਾਸ਼ ਨੂੰ ਡੇਰਾ ਬਾਬਾ ਨਾਨਕ ਰੋਡ ’ਤੇ ਥਾਣੇ ਅੱਗੇ ਰੱਖ ਕੇ ਚੱਕਾ ਜਾਮ ਕਰ ਦਿੱਤਾ। ਰਾਤ ਦੇ ਹਨੇਰੇ ਵਿੱਚ ਮੁੱਖ ਸੜਕ ’ਤੇ ਜਾਮ ਲੱਗਣ ਕਾਰਨ ਸਾਰੀ ਆਵਾਜਾਈ ਠੱਪ ਹੋ ਕੇ ਗਈ। ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਮ੍ਰਿਤਕ ਗੁਰਜੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਗੁਰਜੀਤ ਸਿੰਘ ਦੀ ਮੌਤ ਪੁਲੀਸ ਦੀ ਕੁੱਟਮਾਰ ਕਾਰਨ ਹੋਈ ਹੈ। ਇਸ ਸਬੰਧੀ ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਹ ਮੌਕੇ ’ਤੇ ਪਹੁੰਚ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿੱਖਿਆ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
