ਖੰਨਾ: ਪੰਜਾਬ ਦੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਖੰਨਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।ਕੋਟਲੀ ਆਪਣੇ ਦਾਦਾ ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਅੰਬੈਸਡਰ ਕਾਰ ਵਿੱਚ ਨਾਮਜ਼ਦਗੀ ਭਰਨ ਪਰਿਵਾਰ ਸਮੇਤ ਪਹੁੰਚੇ।ਇਸ ਕਾਰ ਦੀ ਵਰਤੋਂ ਬੇਅੰਤ ਸਿੰਘ ਵੱਲੋਂ ਕੀਤੀ ਜਾਂਦੀ ਸੀ। ਬੇਅੰਤ ਸਿੰਘ ਦੀ ਇਸ ਕਾਰ ਨੂੰ ਪਰਿਵਾਰ ਨੇ ਸੰਭਾਲ ਕੇ ਰੱਖਿਆ ਹੋਇਆ ਹੈ ਜਦੋਂ ਵੀ ਕੋਈ ਪਰਿਵਾਰ ਦਾ ਮੈਂਬਰ ਕੋਈ ਚੋਣ ਲੜਦਾ ਹੈ ਤਾਂ ਨਾਮਜ਼ਦਗੀ ਇਸ ਕਾਰ 'ਚ ਹੀ ਭਰਨ ਜਾਂਦਾ ਹੈ।


ਨਾਮਜਦਗੀ ਪੱਤਰ ਦਾਖਲ ਕਰਨ ਮਗਰੋਂ ਗੁਰਕੀਰਤ ਕੋਟਲੀ ਨੇ ਕਿਹਾ, "ਸੂਬੇ ਅੰਦਰ ਕਾਂਗਰਸ ਦੀ ਹਵਾ ਚੱਲ ਰਹੀ ਹੈ ਜੋ ਪਾਰਟੀ ਨੇ ਲੋਕਾਂ ਕੋਲੋਂ ਮੁੱਖ ਮੰਤਰੀ ਚਿਹਰੇ ਦੀ ਪਸੰਦ ਲਈ ਮੁਹਿੰਮ ਸ਼ੁਰੂ ਕੀਤੀ ਹੈ ਉਹ ਵੀ ਸ਼ਲਾਘਾਯੋਗ ਹੈ।"


ਰਾਜੋਆਣਾ ਵੱਲੋਂ ਅਕਾਲੀ ਦਲ ਨੂੰ ਵੋਟ ਦੇਣ ਦੀ ਅਪੀਲ 'ਤੇ ਕੋਟਲੀ ਨੇ ਕਿਹਾ ਕਿ "ਜਿਹੜੇ  ਅਪਰਾਧੀ ਕਾਨੂੰਨ ਮੁਤਾਬਕ ਸਜ਼ਾ ਭੁਗਤ ਰਹੇ ਹਨ ਅਤੇ ਕਾਨੂੰਨ ਦੀ ਪਾਲਣਾ ਕਰਦੇ ਹਨ ਉਹਨਾਂ ਨੂੰ ਰਿਹਾਅ ਕਰਨ ਉਪਰ ਕੋਈ ਇਤਰਾਜ ਨਹੀਂ। ਪਰ ਜਿਹੜੇ ਹੁਣ ਵੀ ਫਿਰਕੂਵਾਦ ਤੇ ਸ਼ਾਂਤੀ ਭੰਗ ਕਰਨ ਦੀਆਂ ਗੱਲਾਂ ਕਰਦੇ ਹਨ ਉਹ ਨਿੰਦਣਯੋਗ ਹੈ।"


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ