ਪੜਚੋਲ ਕਰੋ

AAP Candidate List : ਟਿਕਟ ਕੱਟਣ 'ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਬਿਆਨ, ਪਾਰਟੀ ਬਾਰੇ ਆਖ ਦਿੱਤੀ ਵੱਡੀ ਗੱਲ

Gurmeet Singh Khuddian : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਲੰਬੀ ਵਿਧਾਨ ਸਭਾ ਸੀ

Gurmeet Singh Khuddian : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਲੰਬੀ ਵਿਧਾਨ ਸਭਾ ਸੀਟ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟ ਕੇ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਟਿਕਟ ਕੱਟੇ ਜਾਣ ਤੋਂ ਬਾਅਦ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਨਾਰਾਜ਼ਗੀ ਦੀਆਂ ਚਰਚਾਵਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਫੈਸਲਾ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ। ਉਹ ਆਪਣੇ ਭਤੀਜੇ ਦੀ ਜਿੱਤ ਲਈ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਦੇ ਨਾਲ ਹੀ ਰਹਿਣਗੇ।

ਖੁੱਡੀਆਂ ਨੇ ਕਿਹਾ ਕਿ 2022 ਵਿੱਚ ਪਾਰਟੀ ਨੇ ਉਨ੍ਹਾਂ ਨੂੰ ਲੰਬੀ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਸੀ। ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ ਅਤੇ ਪਾਰਟੀ ਨੇ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਵੀ ਸੌਂਪੀ। ਉਸ ਸਮੇਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਨੇ ਵੀ ਉਨ੍ਹਾਂ ਦੀ ਜਿੱਤ ਲਈ ਮਿਹਨਤ ਕੀਤੀ ਸੀ। ਹੁਣ ਉਹ ਆਪਣੇ ਭਤੀਜੇ ਦੀ ਜਿੱਤ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ।

ਬਾਦਲ ਨੂੰ ਹਰਾ ਕੇ ਆਏ ਸਨ ਚਰਚਾ ਵਿੱਚ

ਦੱਸ ਦੇਈਏ ਕਿ ਗੁਰਮੀਤ ਸਿੰਘ ਖੁੱਡੀਆਂ ਨੇ 26 ਜੁਲਾਈ 2021 ਨੂੰ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਲੰਬੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਜਿੱਤ ਤੋਂ ਬਾਅਦ ਉਹ ਕਾਫੀ ਚਰਚਾ ਵਿੱਚ ਆਏ ਸਨ। 31 ਮਈ 2023 ਨੂੰ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ।

2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਤੋਂ 49,656 ਵੋਟਾਂ ਨਾਲ ਹਾਰ ਗਏ ਸਨ।

ਚਾਚੇ ਦੀ ਚੋਣ ਮੁਹਿੰਮ ਦਾ ਹਿੱਸਾ ਰਹੇ ਸਨ ਰਣਧੀਰ ਸਿੰਘ 

ਰਣਧੀਰ ਸਿੰਘ ਧੀਰਾ ਖੁੱਡੀਆਂ 2022 ਦੀਆਂ ਚੋਣਾਂ ਦੌਰਾਨ ਆਪਣੇ ਚਾਚੇ ਦੀ ਕੋਰ ਚੋਣ ਮੁਹਿੰਮ ਟੀਮ ਦਾ ਹਿੱਸਾ ਸਨ। ਹਾਲਾਂਕਿ ਬਾਅਦ ਵਿੱਚ ਦੋਵਾਂ ਵਿਚਾਲੇ ਮਤਭੇਦਾਂ ਦੀਆਂ ਚਰਚਾਵਾਂ ਵੀ ਸਾਹਮਣੇ ਆਈਆਂ ਸਨ। ਹੁਣ ਪਾਰਟੀ ਵੱਲੋਂ ਰਣਧੀਰ ਨੂੰ ਲੰਬੀ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਦੀ ਜਿੱਤ ਲਈ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ ਹੈ।

 

Advertisement

ਟਾਪ ਹੈਡਲਾਈਨ

8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਮਜੀਠੀਆ ਦੇ ਵਿਦੇਸ਼ ਜਾਣ ਦੇ ਮਾਮਲੇ 'ਚ ਮੁਹਾਲੀ 'ਚ ਸੁਣਵਾਈ, ਜਾਣੋ ਕੀ ਕਿਹਾ
ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
ਸੰਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਲਿਜਾ ਰਹੀ ਪੁਲਿਸ, ਇੱਕ ਘੰਟਾ ਪਰਿਵਾਰ ਨਾਲ ਬਿਤਾਇਆ; ਦਾਦੀ ਦੇ ਅੰਤਿਮ ਸਸਕਾਰ 'ਚ ਹੋਏ ਸ਼ਾਮਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget