ਸ਼ੰਕਰ ਦਾਸ ਦੀ ਰਿਪੋਰਟ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੇ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ ਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : Hemkund Sahib Yatra 2023: ਹੇਮਕੁੰਟ ਯਾਤਰਾ 'ਤੇ ਗਏ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹਨਾਂ ਨੇ ਇਹ ਅਸਤੀਫ਼ਾ ਅਪਣੇ ਨਿੱਜੀ ਕਾਰਨਾਂ ਕਰ ਕੇ ਦਿੱਤਾ ਹੈ। ਜਿਸ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚ ਥਾਂ ਮਿਲ ਗਈ ਹੈ। ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।