Gurmeet Ram Rahim: ਕੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਤੋਂ ਜੇਲ੍ਹ ਤੋਂ ਆਵੇਗਾ ਬਾਹਰ? ਹੁਣ ਚੁੱਕਿਆ ਇਹ ਕਦਮ
Haryana News: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ 21 ਦਿਨਾਂ ਲਈ ਜੇਲ੍ਹ ਤੋਂ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਲਈ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।
Gurmeet Ram Rahim Furlough: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ 21 ਦਿਨਾਂ ਲਈ ਜੇਲ੍ਹ ਤੋਂ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਲਈ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।
ਰਾਮ ਰਹੀਮ ਦੀ ਪਟੀਸ਼ਨ 'ਤੇ ਅਦਾਲਤ ਨੇ ਹਰਿਆਣਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਦਲੀਲ ਕੀ ਹੈ?
ਰਾਮ ਰਹੀਮ ਨੇ ਹਾਈਕੋਰਟ 'ਚ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਡੇਰਾ ਸੱਚਾ ਸੌਦਾ ਵਲੋਂ ਆਯੋਜਿਤ ਇਕ ਸਮਾਗਮ 'ਚ ਹਿੱਸਾ ਲੈਣ ਲਈ ਉਸ ਨੂੰ ਪੈਰੋਲ ਦੀ ਲੋੜ ਸੀ।
ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਸੀ
ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਜਨਵਰੀ ਮਹੀਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਸੀ। ਹਾਈ ਕੋਰਟ ਨੇ ਹੁਕਮ ਦਿੱਤਾ ਸੀ ਕਿ ਹੁਣ ਤੋਂ ਡੇਰਾ ਮੁਖੀ ਨੂੰ ਕੋਈ ਵੀ ਪੈਰੋਲ ਜਾਂ ਫਰਲੋ ਉਸ ਦੀ ਇਜਾਜ਼ਤ ਤੋਂ ਬਾਅਦ ਹੀ ਦਿੱਤੀ ਜਾਵੇ।
ਪੈਰੋਲ 'ਤੇ ਸਵਾਲ ਉਠਾਏ ਗਏ ਸਨ
ਦੱਸ ਦੇਈਏ ਕਿ ਰਾਮ ਰਹੀਮ ਨੂੰ 2022 ਅਤੇ 2023 ਵਿੱਚ 91 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ। ਡੇਰਾ ਸੱਚਾ ਸੌਦਾ ਮੁਖੀ ਨੂੰ ਜਨਵਰੀ ਵਿੱਚ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ, ਜੋ ਕਿ ਸਿਰਫ਼ 10 ਮਹੀਨਿਆਂ ਵਿੱਚ ਸੱਤਵੀਂ ਵਾਰ ਸੀ।
ਹਾਲ ਹੀ 'ਚ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਰਾਮ ਰਹੀਮ ਨੂੰ ਹਾਈਕੋਰਟ ਨੇ ਬਰੀ ਕਰ ਦਿੱਤਾ ਸੀ। ਸਾਲ 2021 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਖਾਨਪੁਰ ਕੋਲੀਆ, ਕੁਰੂਕਸ਼ੇਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਦੱਸ ਦੇਈਏ ਕਿ ਪੰਜਾਬ ਦੇ ਮਾਲਵਾ ਖੇਤਰ ਵਿੱਚ ਰਾਮ ਰਹੀਮ ਦੇ ਸ਼ਰਧਾਲੂ ਜ਼ਿਆਦਾ ਹਨ। ਰਾਜਨੀਤੀ ਵਿੱਚ ਵੀ ਉਸਦਾ ਪ੍ਰਭਾਵ ਮੰਨਿਆ ਜਾਂਦਾ ਹੈ। ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਭਾਜਪਾ ਸਰਕਾਰ ਰਾਮ ਰਹੀਮ ਨੂੰ ਚੋਣਾਂ ਦੌਰਾਨ ਮਦਦ ਕਰਨ ਲਈ ਰਾਹਤ ਦਿੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।