ਪੜਚੋਲ ਕਰੋ
Punjab News : ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ‘ਚ ਇਕ ਹੋਰ ਡੇਰਾ ਖੋਲ੍ਹਣ ਦੀ ਤਿਆਰੀ ,ਆਨਲਾਈਨ ਸਤਿਸੰਗ 'ਚ ਰਾਮ ਰਹੀਮ ਨੇ ਭਰੀ ਹਾਮੀ
Punjab News : ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਡੇਰਾ ਪ੍ਰੇਮੀਆਂ ਦੀ ਮੰਗ 'ਤੇ ਪੰਜਾਬ 'ਚ ਇੱਕ ਹੋਰ ਨਵਾਂ ਡੇਰਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ , ਜਿਸ ਨੂੰ ਵੀਰਵਾਰ ਨੂੰ ਆਨਲਾਈਨ ਸਤਿਸੰਗ 'ਚ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਸੰਗਰੂਰ ਦੇ ਸੁਨਾਮ 'ਚ ਨਵਾਂ ਡੇਰਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।

Gurmeet Ram Rahim
Punjab News : ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਡੇਰਾ ਪ੍ਰੇਮੀਆਂ ਦੀ ਮੰਗ 'ਤੇ ਪੰਜਾਬ 'ਚ ਇੱਕ ਹੋਰ ਨਵਾਂ ਡੇਰਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ , ਜਿਸ ਨੂੰ ਵੀਰਵਾਰ ਨੂੰ ਆਨਲਾਈਨ ਸਤਿਸੰਗ 'ਚ ਗੁਰਮੀਤ ਰਾਮ ਰਹੀਮ ਨੇ ਜ਼ਿਲ੍ਹਾ ਸੰਗਰੂਰ ਦੇ ਸੁਨਾਮ 'ਚ ਨਵਾਂ ਡੇਰਾ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਬਠਿੰਡਾ ਦੇ ਸਲਾਬਤਪੁਰਾ ਤੋਂ ਬਾਅਦ ਪੰਜਾਬ 'ਚ ਇਹ ਦੂਸਰਾ ਡੇਰਾ ਹੋਵੇਗਾ ,ਕਿਉਂਕਿ ਉਨ੍ਹਾਂ ਦਾ ਸਭ ਤੋਂ ਵੱਡਾ ਡੇਰਾ ਬਠਿੰਡਾ ਦੇ ਸਲਾਬਤਪੁਰਾ ਵਿੱਚ ਹੈ, ਜੋ ਕਿ ਹਰਿਆਣਾ ਦੇ ਸਿਰਸਾ ਹੈੱਡਕੁਆਰਟਰ ਤੋਂ ਬਾਅਦ ਦੂਜੇ ਨੰਬਰ 'ਤੇ ਆਉਂਦਾ ਹੈ।
ਜਾਣਕਾਰੀ ਅਨੁਸਾਰ ਇੱਕ ਸਤਿਸੰਗ ਦੌਰਾਨ ਰਾਮ ਰਹੀਮ ਸੁਨਾਮ ਦੀ ਸੰਗਤ ਨਾਲ ਰੂਬਰੂ ਹੋਇਆ ਤਾਂ ਡੇਰਾ ਪ੍ਰੇਮੀਆਂ ਨੇ ਉੱਥੇ ਸਥਿਤ ਨਾਮ ਚਰਚਾ ਘਰ ਨੂੰ ਡੇਰੇ 'ਚ ਤਬਦੀਲ ਕਰਨ ਦੀ ਮੰਗ ਰੱਖੀ। ਇਸ 'ਤੇ ਰਾਮ ਰਹੀਮ ਨੇ ਹਾਮੀ ਭਰਦਿਆਂ ਐਡਮਿਨ ਬਲਾਕ ਦੇ ਜ਼ਿੰਮੇਵਾਰਾਂ ਨੂੰ ਹੁਕਮ ਜਾਰੀ ਕਰ ਦਿੱਤੇ। ਰਾਮ ਰਹੀਮ ਨੇ ਪ੍ਰੇਮੀਆਂ ਨੂੰ ਪੁੱਛਿਆ ਕਿ ਕੀ ਡੇਰਾ ਬਣਾਉਣ ਦੀ ਜਗ੍ਹਾ ਹੈ ਤਾਂ ਪ੍ਰੇਮੀਆਂ ਨੇ ਕਿਹਾ ਕਿ ਉਹ ਨਾਮ ਚਰਚਾ ਘਰ ਦੇ ਆਲੇ-ਦੁਆਲੇ ਜ਼ਮੀਨ ਖਰੀਦਣਗੇ। ਰਾਮ ਰਹੀਮ ਨੇ ਉਨ੍ਹਾਂ ਦੀ ਗੱਲ ਮੰਨ ਲਈ ਹੈ।
ਦੱਸਿਆ ਜਾਂਦਾ ਹੈ ਕਿ ਸਿੱਖ ਭਾਈਚਾਰਾ ਪਹਿਲਾਂ ਹੀ ਰਾਮ ਰਹੀਮ ਤੋਂ ਨਾਰਾਜ਼ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ, ਬਰਗਾੜੀ ਕਾਂਡ, ਮੌੜ ਮੰਡੀ ਬਲਾਸਟ 'ਚ ਕਈ ਡੇਰਾ ਪ੍ਰੇਮੀ ਨਾਮਜ਼ਦ ਹਨ। ਬਰਗਾੜੀ ਕਾਂਡ ਮਾਮਲੇ 'ਚ ਰਾਮ ਰਹੀਮ ਤੋਂ SIT ਪੁੱਛਗਿੱਛ ਕਰ ਚੁੱਕੀ ਹੈ। ਸਾਲ 2007 'ਚ ਰਾਮ ਰਹੀਮ ਨੇ ਡੇਰਾ ਸਲਾਬਤਪੁਰਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਹੀ ਭੇਸ ਧਾਰਨ ਕੀਤਾ ਸੀ, ਜਿਸ 'ਤੇ ਵਿਵਾਦ ਹੋ ਗਿਆ ਸੀ। ਉਦੋਂ ਤੋਂ ਲੈ ਕੇ ਡੇਰਾ ਪ੍ਰੇਮੀਆਂ ਤੇ ਸਿੱਖਾਂ ਵਿਚਾਲੇ ਵਿਵਾਦ ਚੱਲ ਰਿਹਾ ਹੈ।
ਇਹ ਵੀ ਪੜ੍ਹੋ : Punjab News : ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ, ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ : ਸੀਐਮ ਭਗਵੰਤ ਮਾਨ
ਇਸ ਤੋਂ ਇਲਾਵਾ ਸ੍ਰੀ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਕਾਂਡ, ਮੌੜ ਮੰਡੀ ਬੰਬ ਧਮਾਕੇ ਸੰਬੰਧੀ ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਦਰਜ ਹਨ। ਬਰਗਾੜੀ ਕਾਂਡ ਵਿੱਚ ਰਾਮ ਰਹੀਮ ਤੋਂ ਲੈ ਕੇ ਡੇਰਾ ਪ੍ਰਬੰਧਕਾਂ ਤੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਐਸਆਈਟੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣਾ ਚਾਹੁੰਦੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ 'ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਸੀ।
ਦੱਸ ਦੇਈਏ ਕਿ ਬਲਾਤਕਾਰ ਤੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ 40 ਦਿਨਾਂ ਦੀ ਪੇਰੋਲ ਤੇ ਰਿਹਾਅ ਕੀਤਾ ਗਿਆ ਹੈ। ਇਸ ਤੋਂ ਬਾਅਦ ਉਹ ਸ਼ਨੀਵਾਰ ਸਵੇਰੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਪਹੁੰਚ ਗਿਆ। ਪੈਰੋਲ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਾਗਪਤ ਦੇ ਆਸ਼ਰਮ 'ਚ ਰਹੇਗਾ। ਇਸ ਦੌਰਾਨ ਗੁਰਮੀਤ ਰਾਮ ਰਹੀਮ ਵੱਲੋਂ ਵਰਚੁਅਲੀ ਸਤਿਸੰਗ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਜੂਨ ਵਿੱਚ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ। ਇੰਨਾ ਹੀ ਨਹੀਂ ਇਸੇ ਸਾਲ ਫਰਫਰੀ ਵਿੱਚ ਤਿੰਨ ਹਫ਼ਤਿਆਂ ਦੀ ਛੁੱਟੀ ਵੀ ਦਿੱਤੀ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















