ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਬੇਅਦਬੀ ਮਾਮਲੇ 'ਚ ਚੱਲ ਰਹੀ ਸੁਣਵਾਈ 'ਤੇ ਲਗਾਈ ਰੋਕ
ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਗੁਰਮੀਤ ਸਿੰਘ ਦੀ ਬੇਅਦਬੀ ਮਾਮਲੇ 'ਚ ਦਰਜ ਤਿੰਨ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ ਦੀ ਬਜਾਏ ਸੀ.ਬੀ.ਆਈ. ਤੋਂ ਕਰਵਾਈ ਜਾਵੇ।
Punjab News: ਡੇਰਾ ਸੱਚਾ ਸੌਦਾ ਮੁਖੀ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਰਾਹਤ ਫਰੀਦਕੋਟ ਜ਼ਿਲ੍ਹੇ ਵਿੱਚ 2015 ਵਿੱਚ ਵਾਪਰੇ ਬੇਅਦਬੀ ਕਾਂਡ ਵਿੱਚ ਦਿੱਤੀ ਗਈ ਹੈ। ਹਾਈ ਕੋਰਟ ਨੇ ਗੁਰਮੀਤ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ।
ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਗੁਰਮੀਤ ਸਿੰਘ ਦੀ ਬੇਅਦਬੀ ਮਾਮਲੇ 'ਚ ਦਰਜ ਤਿੰਨ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ ਦੀ ਬਜਾਏ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਹਾਲ ਹੀ 'ਚ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ 'ਚ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ।
ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬੇਅਦਬੀ ਮਾਮਲੇ ਵਿੱਚ ਦਰਜ ਐਫਆਈਆਰ ਦੀ ਨਵੰਬਰ 2015 ਵਿੱਚ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਪਰ ਬਾਅਦ ਵਿੱਚ ਪੰਜਾਬ ਵਿੱਚ ਸਰਕਾਰ ਬਦਲਣ ਨਾਲ ਅਗਸਤ 2018 ਵਿੱਚ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ ਗਏ ਸਨ।
ਪਟੀਸ਼ਨਕਰਤਾ ਨੇ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਰਾਜ ਸਰਕਾਰ ਨੇ ਬੇਅਦਬੀ ਮਾਮਲੇ 'ਚ ਦਰਜ ਐੱਫ.ਆਈ.ਆਰ. ਦੀ ਨਵੰਬਰ 2015 'ਚ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਸਨ ਪਰ ਸੂਬੇ 'ਚ ਸੱਤਾ ਪਰਿਵਰਤਨ ਕਾਰਨ ਇਸ ਮਾਮਲੇ ਦੀ ਜਾਂਚ ਇਕ ਗਠਿਤ ਕਰਕੇ ਕਰਵਾਈ ਗਈ ਸੀ। ਰਿਟਾਇਰਡ ਜਸਟਿਸ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਜਾਂਚ ਕਮਿਸ਼ਨ ਬਣਾ ਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਬਾਅਦ ਵਿੱਚ ਅਗਸਤ 2018 ਵਿੱਚ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਵਾਪਸ ਲੈ ਲਏ।
ਡੇਰਾ ਮੁਖੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਇੱਕ ਮੁਲਜ਼ਮ ਦੇ ਬਿਆਨਾਂ ਤੋਂ ਬਾਅਦ ਪਿਛਲੇ ਸਾਲ ਉਸ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਫਿਰ ਉਸ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਇਸ ਨੂੰ ਰੱਦ ਕਰਦੇ ਹੋਏ ਹਾਈਕੋਰਟ ਨੇ ਐਸਆਈਟੀ ਨੂੰ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ ਅਤੇ ਐਸਆਈਟੀ ਪਹਿਲਾਂ ਹੀ ਉਸ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਜਾਣਬੁੱਝ ਕੇ ਮਾਮਲੇ ਵਿੱਚ ਫਸਾਇਆ ਗਿਆ
ਅਜਿਹੇ 'ਚ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ 'ਚ ਸਰਕਾਰ ਨੇ ਬੇਅਦਬੀ ਮਾਮਲੇ ਨਾਲ ਸਬੰਧਤ ਐੱਫ.ਆਈ.ਆਰ. ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ, ਉਨ੍ਹਾਂ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੋਣੀ ਚਾਹੀਦੀ ਹੈ।