Gurmeet Ram Rahim: ਡੇਰਾ ਮੁਖੀ ਵੱਲੋਂ ਮੰਗੀ ਗਈ 21 ਦਿਨਾਂ ਦੀ ਫਰਲੋ 'ਤੇ ਹਾਈਕੋਰਟ ਨੇ ਫੈਸਲਾ ਲੈ ਲਿਆ ਹੈ। ਜੀ ਹਾਂ ਫਰਲੋ 'ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।



ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ


ਡੇਰਾ ਮੁਖੀ ਨੇ ਖੁਦ ਨੂੰ ਫਰਲੋ ਦਾ ਦੱਸਿਆ ਅਧਿਕਾਰੀ। SGPC ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਹੈ। ਹਾਈਕੋਰਟ ਨੇ ਕਿਹਾ ਜਲਦ ਫੈਸਲਾ ਸੁਣਾਵਾਂਗੇ। 


ਦੱਸ ਦਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।


ਇਸ ਤੋਂ ਪਹਿਲਾਂ ਇੰਨੀ ਵਾਰ ਬਾਹਰ ਆ ਚੁੱਕਿਆ ਡੇਰਾ ਮੁਖੀ ਰਾਮ ਰਹੀਮ 


ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ 'ਤੇ ਬਾਹਰ ਆ ਚੁੱਕਾ ਹੈ। 


SGPC ਲਗਾਤਾਰ ਕਰ ਰਹੀ ਵਿਰੋਧ


SGPC ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ 'ਚੋਂ ਬਾਹਰ ਲਿਆਉਣ 'ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ 'ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।