ਪੜਚੋਲ ਕਰੋ

ਪੰਜਾਬ ਦੇ ਸਭ ਤੋਂ ਵੱਡੇ ਡੇਰੇ 'ਚ ਅੱਜ ਰਾਮ ਰਹੀਮ ਦਾ 'ਸਤਿਸੰਗ', ਟਕਰਾਅ ਦੀ ਸਥਿਤੀ!

ਬਲਾਤਕਾਰ ਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਏ ਹੋਏ ਹਨ। ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਅੱਜ ਪੰਜਾਬ ਦੇ ਸਲਾਬਤਪੁਰਾ 'ਚ ਸਤਿਸੰਗ ਹੋਵੇਗਾ।

ਰਜਨੀਸ਼ ਕੌਰ ਦੀ ਰਿਪੋਰਟ

Ram Rahim Sirsa Satsung Dera Salabatpura Bathinda :  ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਏ ਹੋਏ ਹਨ। ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਅੱਜ ਪੰਜਾਬ ਦੇ ਸਲਾਬਤਪੁਰਾ ਵਿੱਚ ਸਤਿਸੰਗ ਹੋਵੇਗਾ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰੇਗੀ। ਇਸ ਵਿਰੋਧ ਦੇ ਵਿਚਕਾਰ ਰਾਮ ਰਹੀਮ ਨੇ ਪੰਜਾਬ ਦੇ ਪ੍ਰੇਮੀਆਂ ਨੂੰ ਲਈ ਅੱਜ ਬਠਿੰਡਾ ਦੇ ਸਲਾਬਤਪੁਰਾ ਵਿਖੇ ਸਤਿਸੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਸ਼ਾਹ ਸਤਿਨਾਮ ਸਿੰਘ ਜੀ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੀ ਸਾਧ ਸੰਗਤ ਵੱਲੋਂ ਅੱਜ ਨੂੰ ਸਵੇਰੇ 11 ਵਜੇ ਤੋਂ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਮਨਾਏ ਜਾ ਰਹੇ ‘ਪਵਿੱਤਰ ਐਮਐਸਜੀ ਭੰਡਾਰੇ’ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਭੰਡਾਰੇ ਨੂੰ ਲੈ ਕੇ ਡੇਰਾ ਪ੍ਰੇਮੀਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਮ ਰਹੀਮ ਬਰਨਾਵਾ (ਯੂਪੀ) ਆਸ਼ਰਮ ’ਚੋਂ ਵੀਡੀਓ ਕਾਨਫਰੰਸ ਰਾਹੀਂ ਸੰਗਤ ਦੇ ਰੂ-ਬ-ਰੂ ਹੋਣਗੇ।

300 ਦੇ ਕਰੀਬ ਪੁਲਿਸ ਮੁਲਾਜ਼ਮ ਕੀਤੇ ਗਏ ਤਾਇਨਾਤ 

ਇਸ ਪਵਿੱਤਰ ਭੰਡਾਰੇ ਪ੍ਰਤੀ ਸਾਧ ਸੰਗਤ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਪੰਡਾਲ ਤੋਂ ਇਲਾਵਾ ਹੋਰ ਵੀ ਕਈ ਪੰਡਾਲ ਤਿਆਰ ਕੀਤੇ ਗਏ ਹਨ ਤਾਂ ਜੋ ਡੇਰਾ ਪ੍ਰੇਮੀਆਂ ਨੂੰ ਬੈਠਣ ’ਚ ਕੋਈ ਮੁਸ਼ਕਿਲ ਨਾ ਆਵੇ। ਭੰਡਾਰੇ ਦੀਆਂ ਤਿਆਰੀਆਂ ਦੀ ਦੇਖ ਰੇਖ ਕਰ ਰਹੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਸਾਧ ਸੰਗਤ ਦੀ ਭਾਰੀ ਆਮਦ ਦੇ ਮੱਦੇਨਜ਼ਰ ਸੇਵਾਦਾਰਾਂ ਨੇ ਕੱਲ੍ਹ ਹੀ ਪੁੱਜ ਕੇ ਆਪੋ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸੀ, ਜਿੰਨ੍ਹਾਂ ਵੱਲੋਂ ਪਾਰਕਿੰਗ, ਲੰਗਰ, ਪਾਣੀ ਆਦਿ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ। ਇਸ ਸਤਿਸੰਗ ਨੂੰ ਲੈ ਕੇ ਪੁਲਿਸ ਵੱਲੋਂ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ,ਇਸਦੇ ਨਾਲ 1 ਐਸ ਪੀ ਦੋ ਡੀਐਸਪੀ ਇਸ ਸ਼ਾਸਨ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਦੀ ਦੇਖ ਰੇਖ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਵਿੱਚ ਹੈਡਕੁਆਟਰ ਡੇਰਾ ਸਲਾਬਤਪੁਰਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਸਤਿਸੰਗ ਨਵੰਬਰ 2022 ਵਿੱਚ ਹੋਈ ਸੀ। 

ਪੰਜਾਬ, ਰਾਜਸਥਾਨ ਦੀ ਸੰਗਤ ਨੇ ਰੱਖੀ ਸੀ ਇਹ ਮੰਗ

ਸਿਰਸਾ ਵਿੱਚ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਹੋਰਨਾਂ ਸੂਬਿਆਂ ਤੋਂ ਆਏ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਰੋਕਿਆ ਗਿਆ ਹੈ। ਤਾਂ ਜੋ ਭੀੜ ਨਾ ਹੋਵੇ, ਇਸੇ ਕਰਕੇ ਉਸ ਦੇ ਚੰਗੀ ਸੰਗਤ ਨਹੀਂ ਆ ਸਕੀ। ਇਸ 'ਤੇ ਰਾਮ ਰਹੀਮ ਨੇ ਪ੍ਰਬੰਧਕਾਂ ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਗ੍ਹਾ ਦੀ ਘਾਟ ਕਾਰਨ ਇਸ ਨੂੰ ਰੋਕਿਆ ਗਿਆ ਹੈ। ਫਿਰ ਰਾਮ ਰਹੀਮ ਨੇ ਪੰਜਾਬ ਅਤੇ ਰਾਜਸਥਾਨ ਦੇ ਲੋਕਾਂ ਨੂੰ ਕਿਹਾ, ਇਸ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਉਨ੍ਹਾਂ ਨੂੰ ਸਤਿਸੰਗ ਕਰਨ ਲਈ ਨਵੀਂ ਤਰੀਕ ਦਿੱਤੀ ਜਾਵੇਗੀ। ਇਹ ਸਤਿਸੰਗ ਕੇਵਲ ਉਸ ਦੇ ਸੂਬੇ ਦੀ ਸੰਗਤ ਲਈ ਹੋਵੇਗਾ, ਕਿਸੇ ਵੀ ਪੱਖਪਾਤ ਲਈ ਨਹੀਂ।

ਪੈਰੋਲ ਖ਼ਿਲਾਫ਼ ਹਾਈਕੋਰਟ ਜਾਵੇਗੀ SGPC

ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਦੋਸ਼ੀ ਰਾਮ ਰਹੀਮ ਨੂੰ ਸਾਲ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ, ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿੱਖ ਕੈਦੀ ਦੂਜੀ ਵਾਰ ਪੈਰੋਲ ਲਈ ਅਰਜ਼ੀ ਦਾਖ਼ਲ ਕਰਦਾ ਹੈ ਤਾਂ ਉਸ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਉਸ ਨੂੰ ਪਹਿਲਾਂ ਹੀ ਛੁੱਟੀ ਮਿਲ ਚੁੱਕੀ ਹੈ ਅਤੇ ਉਸ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਜਾਂਦੀ ਹੈ। ਧਾਮੀ ਨੇ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਗਈ ਸੀ, ਜਿਸ ਲਈ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਜਾਵੇਗੀ।

ਰਾਮ ਰਹੀਮ ਦੀ ਵੀਡੀਓ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਸੀ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਤਲਵਾਰ ਨਾਲ ਕੇਕ ਕੱਟ ਕੇ ਇੱਕ ਹੋਰ ਵਿਵਾਦ ਖੜ੍ਹਾ ਕਰ ਦਿੱਤਾ ਸੀ ਅਤੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿਚ ਉਸ ਨੇ ਜੈਵਿਕ ਭੋਜਨ ਵਜੋਂ ਤਿਰੰਗੇ ਦੀ ਪੈਟਰਨ ਵਾਲੀ ਬੋਤਲ ਦੀ ਵਰਤੋਂ ਕਰਨ ਦਾ ਡੈਮੋ ਦੇਣ ਤੋਂ ਬਾਅਦ ਹੇਠਾਂ ਸੁੱਟ ਦਿੱਤਾ ਸੀ। ਵਿਵਾਦ ਪੈਦਾ ਹੋਣ ਤੋਂ ਬਾਅਦ ਰਾਮ ਰਹੀਮ ਨੇ ਸਪੱਸ਼ਟ ਕੀਤਾ ਸੀ ਕਿ ਇਹ ਰੰਗੀਨ ਬੋਤਲਾਂ ਸਨ, ਤਿਰੰਗਾ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Advertisement
ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Embed widget