ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਦਾ ਹਾਵਾਲਾ ਦੇ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਨਿੰਦਾ ਕੀਤੀ ਹੈ। ਰਾਮ ਰਹੀਮ ਇਸ ਵਕਤ ਰੋਹਤਕ ਦੀ ਜੇਲ੍ਹ 'ਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।


ਹਰਿਆਣਾ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਪੈਰੋਲ 'ਤੇ ਰਿਹਾਅ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਹ ਖਦਸ਼ਾ ਜਥੇਦਾਰ ਸਾਹਿਬ ਨੇ ਜਤਾਇਆ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮਾਹੌਲ ਭੰਗ ਹੋ ਸਕਦਾ ਹੈ। ਜਥੇਦਾਰ ਦੀ ਅਪੀਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪੈਰੋਲ ਨਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਪੈਰੋਲ ਕੋਰੋਨਾ ਦਾ ਬਹਾਨਾ ਬਣਾ ਕੇ ਰੱਦ ਕੀਤੀ ਜਾਂਦੀ ਹੈ ਜਦਕਿ ਬਲਾਤਕਾਰ ਤੇ ਕਤਲ ਦੇ ਦੋਸ਼ੀ ਨੂੰ ਰਿਹਾਈ ਦੇਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਸਰਕਾਰਾਂ ਨੂੰ ਅਜਿਹਾ ਕਦਮ ਚੁੱਕਣ ਤੋਂ ਗੁਰੇਜ ਕਰਨਾ ਚਾਹੀਦਾ ਹੈ।