ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਕੱਲ੍ਹ ਨੂੰ ਹੋਣ ਵਾਲੀ ਪੰਚਕੁਲਾ ਦੀ ਸੀਬੀਆਈ ਅਦਾਲਤ ਵਿੱਚ ਹੋਣ ਵਾਲੀ ਪੇਸ਼ੀ 'ਤੇ ਜ਼ਰੂਰ ਪਹੁੰਚਣਗੇ। ਉਨ੍ਹਾਂ ਇਹ ਜਾਣਕਾਰੀ ਆਪਣੇ ਟਵੀਟਰ ਰਾਹੀਂ ਦਿੱਤੀ ਹੈ।

ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਹਮੇਸ਼ਾਂ ਕਾਨੂੰਨ ਦਾ ਸਨਮਾਨ ਕੀਤਾ ਹੈ ਤੇ ਉਹ ਇਸ ਦੀ ਪਾਲਣਾ ਕਰਦੇ ਹੋਏ ਕੋਰਟ ਪਹੁੰਚਣਗੇ। ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਦੀ ਪਿੱਠ 'ਚ ਦਰਦ ਹੈ ਪਰ ਉਹ ਇਸ ਦੇ ਬਾਵਜੂਦ ਪੰਚਕੁਲਾ ਸੀਬੀਆਈ ਕੋਰਟ ਪਹੁੰਚਣਗੇ।

https://twitter.com/Gurmeetramrahim/status/900606335833825280

ਦੱਸ ਦਈਏ ਕਿ 25 ਅਗਸਤ ਨੂੰ ਡੇਰਾ ਮੁਖੀ ਖਿਲਾਫ਼ ਚੱਲ ਰਹੇ ਸਾਧਵੀ ਨਾਲ ਬਲਾਤਕਾਰ ਮਾਮਲੇ ਦੀ ਸੁਣਵਾਈ ਹੋਣੀ ਹੈ। ਕੋਰਟ ਨੇ 17 ਅਗਸਤ ਨੂੰ ਰਾਮ ਰਹੀਮ ਨੂੰ ਖੁਦ ਕੋਰਟ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।