ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and haryana high court) ਨੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪਿਛਲੇ ਸਾਲ 28 ਮਈ 2024 ਨੂੰ ਗੁਰਮੀਤ ਸਿੰਘ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
Gurmeet Ram Rahim: ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ(Gurmeet Ram Rahim) ਨੂੰ 23 ਸਾਲ ਪੁਰਾਣੇ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦੇਸ਼ ਦੇ ਚੀਫ਼ ਜਸਟਿਸ (CJI) ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੇ ਕੁਮਾਰ ਨੇ 2002 ਦੇ ਕਤਲ ਕੇਸ ਵਿੱਚ ਬਰੀ ਕੀਤੇ ਗਏ ਚਾਰ ਹੋਰ ਲੋਕਾਂ ਤੋਂ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and haryana high court) ਨੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪਿਛਲੇ ਸਾਲ 28 ਮਈ 2024 ਨੂੰ ਗੁਰਮੀਤ ਸਿੰਘ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਕਿਉਂਕਿ ਇਸ ਕੇਸ ਦੀ ਸੁਣਵਾਈ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਅਗਵਾਈ ਵਾਲੀ ਬੈਂਚ ਵੱਲੋਂ ਪਹਿਲਾਂ ਹੀ ਕੀਤੀ ਜਾ ਰਹੀ ਹੈ, ਇਸ ਲਈ ਇਹ ਮਾਮਲਾ ਹੁਣ ਅਗਲੀ ਕਾਰਵਾਈ ਲਈ ਉਸ ਬੈਂਚ ਅੱਗੇ ਸੂਚੀਬੱਧ ਕੀਤਾ ਜਾਵੇਗਾ।
ਕੀ ਹੈ ਪੂਰਾ ਮਾਮਲਾ ?
10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੀ ਖਾਨਪੁਰ ਕਲੋਨੀ ਵਿੱਚ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦਾ ਕਾਰਨ ਉਸ ਗੁੰਮਨਾਮ ਚਿੱਠੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ 'ਤੇ ਗੁਰਮੀਤ ਰਾਮ ਰਹੀਮ ਵੱਲੋਂ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਉਜਾਗਰ ਕੀਤਾ ਗਿਆ ਸੀ। ਸ਼ੱਕ ਜਤਾਇਆ ਜਾ ਰਿਹਾ ਸੀ ਕਿ ਉਸ ਸਮੇਂ ਦੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਨੇ ਉਸ ਪੱਤਰ ਨੂੰ ਜਨਤਕ ਕੀਤਾ ਸੀ। ਉਸ ਪੱਤਰ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਡੇਰੇ ਵਿੱਚ ਮਹਿਲਾ ਪੈਰੋਕਾਰਾਂ ਨਾਲ ਕਿਵੇਂ ਬਦਸਲੂਕੀ ਕੀਤੀ ਜਾ ਰਹੀ ਹੈ। ਇਸ ਪੱਤਰ ਦੇ ਜਨਤਕ ਹੋਣ ਅਤੇ ਡੇਰਾ ਪ੍ਰਬੰਧਕ ਦੇ ਸ਼ੱਕੀ ਕਤਲ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।