ਨਵੀਂ ਦਿੱਲੀ: ਅੱਜ ਦਿੱਲੀ ‘ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੁਖਬੀਰ ਬਾਦਲ ਨੇ ਸ਼ੰਟੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਦੱਸ ਦਈਏ ਕਿ ਹਾਲ ਹੀ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼ੰਟੀ ਪਾਰਟੀ ‘ਚ ਸ਼ਾਮਲ ਹੋਏ।
ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰਮੀਤ ਸ਼ੰਟੀ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਹਨ। ਸ਼ੰਟੀ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਉਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾ ਕੇ ਮਾਮਲਾ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਜੀਕੇ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਤੇ ਅਕਾਲੀ ਦਲ ਨੇ ਮਨਜੀਤ ਜੀਕੇ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ।
ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਸ਼ੰਟੀ ਨੇ ਸੁਖਬੀਰ ਬਾਦਲ ਦੇ ਸੋਲ੍ਹੇ ਗਾਏ ਤੇ ਮਨਜੀਤ ਜੀਕੇ 'ਤੇ ਤਿੱਖੇ ਹਮਲੇ ਕੀਤੇ। ਇਸ ਦੇ ਨਾਲ ਹੀ ਬਾਦਲ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬਾ ਸਰਕਾਰ ਆਪਣੇ ਵਿਧਾਇਕਾਂ ਲਈ ਨਵੀਆਂ ਗੱਡੀਆਂ ‘ਤੇ ਪੈਸਾ ਖ਼ਰਚ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਿੰਨ ਸਾਲ ‘ਚ ਸਿਰਫ 6 ਵਾਰ ਵਿਧਾਨ ਸਭਾ ਗਏ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕੁਰਬਾਨੀਆਂ ਦੀ ਪਾਰਟੀ ਹੈ ਤੇ ਐਸਜੀਪੀਸੀ ਹਰ ਪੰਜ ਸਾਲ ਬਾਅਦ ਚੋਣ ਕਰਵਾਉਂਦੀ ਹੈ। ਫੂਲਕਾ ਆ ਕੇ ਚੋਣਾਂ ‘ਚ ਮੁਕਾਬਲਾ ਕਰਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਸੁਖਦੇਵ ਸਿੰਘ ਢੀਂਢਸਾ ਉਨ੍ਹਾਂ ਦੇ ਪਿਤਾ ਸਮਾਨ ਹਨ, ਉਨ੍ਹਾਂ ਨੂੰ ਪਾਰਟੀ ਨੂੰ ਕਮਜ਼ੋਰ ਕਰਨਾ ਸ਼ੋਭਾ ਨਹੀਂ ਦਿੰਦਾ।
ਗੁਰਮੀਤ ਸ਼ੰਟੀ ਨੇ ਫੜਿਆ ਸੁਖਬੀਰ ਬਾਦਲ ਦਾ ਪੱਲਾ
ਏਬੀਪੀ ਸਾਂਝਾ
Updated at:
19 Dec 2019 02:26 PM (IST)
ਅੱਜ ਦਿੱਲੀ ‘ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੁਖਬੀਰ ਬਾਦਲ ਨੇ ਸ਼ੰਟੀ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
- - - - - - - - - Advertisement - - - - - - - - -