ਪੜਚੋਲ ਕਰੋ

ਖੇਡ ਮੰਤਰੀ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਮਿਲ ਕੇ ਦਿੱਤੀ ਵਧਾਈ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਠੋਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਸੂਚੀ 'ਚ ਆਪਣਾ ਨਾਮ ਦਰਜ਼ ਕਰਵਾਉਣ 'ਚ ਹੋਰ ਕਾਮਯਾਬ ਹੋ ਸਕਣ।

ਪਟਿਆਲਾ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਠੋਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਸੂਚੀ 'ਚ ਆਪਣਾ ਨਾਮ ਦਰਜ਼ ਕਰਵਾਉਣ 'ਚ ਹੋਰ ਕਾਮਯਾਬ ਹੋ ਸਕਣ। ਖੇਡ ਮੰਤਰੀ ਅੱਜ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤਰਫ਼ੋ ਵਧਾਈ ਦੇਣ ਪੁੱਜੇ ਹੋਏ ਸਨ।
 
 ਇਸ ਮੌਕੇ ਉਨ੍ਹਾਂ ਖਿਡਾਰਨ ਹਰਜਿੰਦਰ ਕੌਰ ਅਤੇ ਉਨ੍ਹਾਂ ਦੇ ਮਾਤਾ ਸ੍ਰੀਮਤੀ ਕੁਲਦੀਪ ਕੌਰ ਤੇ ਪਿਤਾ ਸਾਹਿਬ ਸਿੰਘ ਨੂੰ ਇਸ ਉਪਲਬਧੀ ਦੀ ਵਧਾਈ ਦਿੰਦਿਆਂ ਕਿਹਾ ਕਿ ਹਰਜਿੰਦਰ ਕੌਰ ਵਰਗੀਆਂ ਧੀਆਂ ਸੂਬੇ ਦਾ ਸਰਮਾਇਆ ਹਨ, ਜਿਸ ਸਦਕਾ ਸੂਬੇ ਦਾ ਨਾਮ ਕੌਮਾਂਤਰੀ ਪੱਧਰ ਤੱਕ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਰਕਾਰਾਂ ਦਾ ਮੁੱਢਲਾ ਫਰਜ਼ ਹੈ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ 'ਚ ਖੇਡ ਸਭਿਆਚਾਰ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਹੋਰ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਖੇਡ ਮੰਤਰੀ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਖਤ ਮਿਹਨਤ ਤੇ ਲਗਨ ਨੇ ਉਸ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਹੈ ਤੇ ਅਜਿਹੇ ਖਿਡਾਰੀ ਨਵੇਂ ਉਭਰ ਰਹੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਹਰਜਿੰਦਰ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਖਿਡਾਰਨ ਵੱਲੋਂ ਹਾਲੇ ਸੂਬੇ ਦੀ ਝੋਲੀ 'ਚ ਅਜਿਹੇ ਹੋਰ ਮੈਡਲ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰਨ ਨੂੰ ਜੋ ਇਨਾਮੀ ਰਾਸ਼ੀ ਦਿੱਤੀ ਜਾਣੀ ਹੈ ,ਉਹ ਜਲਦੀ ਹੀ ਸਮਾਗਮ ਕਰਕੇ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀ ਸਪੋਰਟਸ ਪਾਲਿਸੀ ਲੈਕੇ ਆਵੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਸਤ ਮਹੀਨੇ 'ਚ ਹੀ ਵੱਡੇ ਪੱਧਰ 'ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਜਲਧੰਰ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ।
 
ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟ ਲਿਫ਼ਟਿੰਗ 'ਚ 71 ਕਿਲੋ ਵਰਗ ਵਿੱਚ ਇਹ ਪ੍ਰਾਪਤੀ ਕੀਤੀ। ਹਰਜਿੰਦਰ ਕੌਰ ਨੇ ਇਹ ਮੁਕਾਬਲਾ 93 ਕਿੱਲੋ ਸਨੈਚ ਅਤੇ 119 ਕਿੱਲੋ ਕਲੀਨ ਜਰਕ ਭਾਵ ਕੁੱਲ 212 ਕਿੱਲੋ ਨਾਲ ਜਿੱਤਿਆ। ਇੰਗਲੈਂਡ ਦੀ ਖਿਡਾਰੀ ਸਾਰਾਹ ਡੈਵੀਜ਼ ਨੇ ਇਸ ਮੁਕਾਬਲੇ ਵਿੱਚ 229 ਕਿੱਲੋ ਨਾਲ ਸੋਨ ਤਗ਼ਮਾ ਹਾਸਿਲ ਕੀਤਾ ਅਤੇ ਕੈਨੇਡਾ ਦੀ ਅਲੈਕਸਿਸ ਐਸ਼ਵਰਥ ਨੇ 214 ਕਿੱਲੋ ਨਾਲ ਚਾਂਦੀ ਤਗ਼ਮਾ ਹਾਸਿਲ ਕੀਤਾ। ਹਰਜਿੰਦਰ ਕੌਰ ਨੇ ਇਹ ਪ੍ਰਾਪਤੀ ਨਾਈਜੀਰੀਆ ਦੀ ਖਿਡਾਰੀ ਜੋਇ ਐਜ਼ੇ, ਜੋ ਕਿ ਪਿਛਲੇ ਸਮੇਂ ਵੱਖ ਵੱਖ ਕੌਮਾਂਤਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਵਿਜੇਤਾ ਹੋ ਚੁੱਕੀ ਹੈ, ਨੂੰ ਪਛਾੜ ਕੇ ਹਾਸਿਲ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget