ਬਰਨਾਲਾ : ਮੀਤ ਹੇਅਰ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੋਕਾਂ ਨੇ ਵੰਡੇ ਲੱਡੂ , ਖੁਸ਼ੀ ਅਤੇ ਜਸ਼ਨ ਦਾ ਮਾਹੌਲ
ਬਰਨਾਲਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅੱਜ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਰਨਾਲਾ ਵਿਖੇ ਆਪ ਸਮਰੱਥਕਾਂ ਵਿੱਚ ਖੁਸ਼ੀ ਅਤੇ ਜਸ਼ਨਾਂ ਦਾ ਮਾਹੌਲ ਹੈ।

ਬਰਨਾਲਾ : ਬਰਨਾਲਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅੱਜ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਰਨਾਲਾ ਵਿਖੇ ਆਪ ਸਮਰੱਥਕਾਂ ਵਿੱਚ ਖੁਸ਼ੀ ਅਤੇ ਜਸ਼ਨਾਂ ਦਾ ਮਾਹੌਲ ਹੈ। ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ 'ਤੇ ਵੱਡੀ ਗਿਣਤੀ ਵਿੱਚ ਆਪ ਵਰਕਰ ਇਕੱਠੇ ਹੋਏ ਹਨ ਅਤੇ ਸਹੁੰ ਚੁੱਕ ਸਮਾਗਮ ਦਾ ਲਾਈਵ ਟੈਲੀਕਾਸਟ ਦੇਖਣ ਲਈ ਵੱਡੀ ਐਲਈਡੀ ਲਗਾਈ ਗਈ ਹੈ।
ਮੀਤ ਹੇਅਰ ਦਾ ਸਾਰਾ ਪਰਿਵਾਰ ਚੰਡੀਗੜ੍ਹ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਗਿਆ ਹੈ। ਆਪ ਵਰਕਰਾਂ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਬਰਨਾਲਾ ਵਿੱਚ ਵਜ਼ਾਰਤ ਆਈ ਹੈ, ਜਿਸਦੀ ਉਹਨਾਂ ਨੂੰ ਬੇਹੱਦ ਖੁਸ਼ੀ ਹੈ। ਉਹਨਾਂ ਕਿਹਾ ਕਿ ਮੀਤ ਹੇਅਰ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ ਅਤੇ ਲੋਕਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗਾ।




















