Punjab news: ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਮੁੜ ਵਿਧਾਨ ਸਭਾ ਹਲਕਾ ਬਰਨਾਲਾ ਦੇ ਕਈ ਪਿੰਡਾਂ ਅਤੇ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਰੋੜਾਂ ਦੀ ਲਾਗਤ ਨਾਲ ਸ਼ੁਰੂ ਕੀਤੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਬਰਨਾਲਾ ਦੇ ਪਿੰਡ ਜੋਧਪੁਰ ਵਿਖੇ ਪਿੰਡ ਲਈ ਸਾਂਝੀ ਧਰਮਸ਼ਾਲਾ ਕਮਿਊਨਿਟੀ ਹਾਲ ਖੋਲ੍ਹਿਆ ਗਿਆ। ਇਸ ਦੇ ਨਾਲ ਹੀ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਅਤੇ ਬਰਨਾਲਾ ਦੇ ਵਾਰਡ ਨੰਬਰ 26 ਵਿੱਚ ਗਲੀਆਂ-ਨਾਲੀਆਂ ਦੀ ਹਾਲਤ ਸੁਧਾਰਨ ਲਈ 17 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ: Farmer Protest: ਪੰਜਾਬ 'ਚ ਅਜੇ ਹੋਰ ਬੰਦ ਰਹੇਗਾ ਇੰਟਰਨੈੱਟ, ਕੇਂਦਰ ਨੇ ਜਾਰੀ ਕੀਤੇ ਨਵੇਂ ਹੁਕਮ !
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਵਿਧਾਨ ਸਭਾ ਨੂੰ ਇੰਨੀ ਗਰਾਂਟ ਨਹੀਂ ਦਿੱਤੀ ਜਿੰਨੀ ਇਸ ਵਾਰ ਮਿਲ ਰਹੀ ਹੈ।
ਇਹ ਵੀ ਪੜ੍ਹੋ: Lok Sabha Election 2024: 19 ਅਪ੍ਰੈਲ ਨੂੰ ਲੋਕ ਸਭਾ ਚੋਣਾਂ, 22 ਮਈ ਨੂੰ ਨਤੀਜੇ! ਵਾਇਰਲ ਤਰੀਕ 'ਤੇ ਚੋਣ ਕਮਿਸ਼ਨ ਨੇ ਆਖੀ ਆਹ ਗੱਲ