AAP ਆਗੂ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤਰ ਨੂੰ ਦਿੱਤਾ ਜਨਮ
Punjab News: ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ਖਬਰੀ ਆਈ ਹੈ। ਦੱਸ ਦਈਏ ਕਿ ਮੀਤ ਹੇਅਰ ਪਿਤਾ ਬਣ ਗਏ ਹਨ।

Punjab News: ਬਰਨਾਲਾ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ਖਬਰੀ ਆਈ ਹੈ। ਦੱਸ ਦਈਏ ਕਿ ਮੀਤ ਹੇਅਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੁਰਵੀਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਅੱਜ 12 ਵਜੇ ਦੇ ਕਰੀਬ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ।
ਗੁਰਮੀਤ ਸਿੰਘ ਮੀਤ ਹੇਅਰ ਸਾਲ 2024 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਪਹਿਲਾਂ ਉਹ ਦੋ ਵਾਰ ਪੰਜਾਬ ਵਿਧਾਨ ਸਭਾ ਵਿੱਚ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2017 ਅਤੇ 2022 ਵਿੱਚ ਜਿੱਤ ਹਾਸਲ ਕੀਤੀ। ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਨੇ ਡਾ. ਗੁਰਵੀਨ ਕੌਰ ਨਾਲ 7 ਨਵੰਬਰ, 2023 ਨੂੰ ਮੋਹਾਲੀ ਜ਼ਿਲ੍ਹੇ ਦੇ ਨਯਾਗਾਓਂ ਕਸਬੇ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਵਿਆਹ ਕੀਤਾ ਸੀ। ਡਾ. ਗੁਰਵੀਨ ਕੌਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ, ਜੋ ਕਿ ਪੇਸ਼ੇ ਤੋਂ ਇੱਕ ਰੇਡੀਓਲੋਜਿਸਟ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















