Sikhs for justice: ਅਮਰੀਕਾ 'ਚ ਰਹਿੰਦੇ ਸਿੱਖਜ਼ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੇੜੇ ਆਉਂਦਿਆਂ ਹੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਪੰਨੂ ਨੇ ਸੁਤੰਤਰਤਾ ਦਿਵਸ 'ਤੇ ਅਮਰੀਕਾ ਤੋਂ ਦਿੱਲੀ ਆ ਰਹੇ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਪੱਤਰ ਲਿਖਿਆ ਹੈ। ਹੁਣ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਸ਼ਰਨ ਦੇਣ ਦਾ ਵਾਅਦਾ ਕੀਤਾ ਹੈ। 


ਹੋਰ ਪੜ੍ਹੋ : Punjab News: ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਲਈ ਸੁਨਹਿਰੀ ਮੌਕਾ, ਸਟੈਨੋਗ੍ਰਾਫੀ ਦੀ ਮੁਫ਼ਤ ਸਿਖਲਾਈ ਲਈ ਮੰਗੀਆਂ ਅਰਜ਼ੀਆਂ


ਇਸ ਬਾਰੇ ਜਾਰੀ ਵੀਡੀਓ ਵਿੱਚ ਪੰਨੂ ਦੱਸ ਰਿਹਾ ਹੈ ਕਿ ਉਸ ਨੇ ਅਮਰੀਕੀ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਸ ਨੇ ਮੰਗ ਕੀਤਾ ਹੈ ਕਿ ਭਾਰਤ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਨ ਕਿ ਉਹ ਖਾਲਿਸਤਾਨ ਦੀ ਆਵਾਜ਼ ਨੂੰ ਕਿਉਂ ਦਬਾਉਣਾ ਚਾਹੁੰਦੇ ਹਨ। ਖਾਲਿਸਤਾਨੀ ਸਮਰਥਕਾਂ ਖਿਲਾਫ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ।




ਦੂਜੇ ਪਾਸੇ ਪਨੂੰ ਨੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਹਾੜੇ 'ਤੇ ਦਿੱਲੀ ਦੇ ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਨੂੰ 1.25 ਲੱਖ ਡਾਲਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਸ ਨੇ ਦਿੱਲੀ ਦੇ ਰੇਲਵੇ ਸਟੇਸ਼ਨਾਂ 'ਤੇ ਵੀ ਖਾਲਿਸਤਾਨੀ ਝੰਡੇ ਲਾਉਣ ਲਈ ਭੜਕਾਇਆ ਹੈ। 


ਪੰਨੂ ਨੇ ਨੌਜਵਾਨਾਂ ਨੂੰ ਅਮਰੀਕਾ ਵਿੱਚ ਸਿਆਸੀ ਸ਼ਰਨ ਦੇਣ ਦੀ ਗੱਲ ਵੀ ਕਹੀ ਹੈ। ਪੰਨੂ ਦਾ ਕਹਿਣਾ ਹੈ ਕਿ ਜੇਕਰ ਭਾਰਤ ਸਰਕਾਰ ਉਨ੍ਹਾਂ ਵਿਰੁੱਧ ਕੇਸ ਦਰਜ ਕਰਦੀ ਹੈ ਤਾਂ ਅਮਰੀਕਾ-ਯੂਕੇ, ਕੈਨੇਡਾ ਤੇ ਆਸਟ੍ਰੇਲੀਆ ਵਰਗੇ ਦੇਸਾਂ ਵਿੱਚ ਸਿਆਸੀ ਸ਼ਰਨ ਲੈਣ ਦਾ ਇਹ ਪਹਿਲਾ ਕਦਮ ਹੋਵੇਗਾ।


ਹੋਰ ਪੜ੍ਹੋ : ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਹੋ ਗਈ ਚੋਰੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਹੋਣ ਦੀ ਟੁੱਟ ਗਈ ਆਸ, ਕੌਣ ਕਰ ਗਿਆ ਆਹ ? 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।