ਪੜਚੋਲ ਕਰੋ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

Gurpatwant Pannu Video : ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਾ ਬੰਦ ਕਰਨ ਦੀ ਧਮਕੀ ਦਿੱਤੀ ਹੈ।

Gurpatwant Pannu Video : ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਾ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਿੱਖ ਕੌਮ ’ਤੇ ਹਮਲਾ ਕਰਾਰ ਦਿੰਦਿਆਂ ਭਵਿੱਖ ਵਿੱਚ ਸਿੱਖਾਂ ਲਈ ਧਾਰਮਿਕ ਚਿੰਨ੍ਹਾਂ ’ਤੇ ਹੋਰ ਪਾਬੰਦੀਆਂ ਲਾਉਣ ਦਾ ਖਦਸ਼ਾ ਪ੍ਰਗਟਾਇਆ ਹੈ।
 
ਪੰਨੂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਜਿਸ ਵਿੱਚ ਉਹ ਭਾਰਤ ਸਰਕਾਰ ਨੂੰ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ। ਉਸ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਦਸਤਾਰ 'ਤੇ ਵੀ ਪਾਬੰਦੀ ਲਗਾ ਸਕਦੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਸਿੱਖਾਂ ਨੂੰ ਘਰਾਂ ਵਿਚ ਵੀ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਸਕਦੀ ਹੈ। ਉੱਥੇ ਹੀ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਗੱਲ ਕੀਤੀ ਹੈ।

ਪੰਨੂ ਨੇ ਆਪਣੇ ਵੀਡੀਓ ਵਿੱਚ ਚੇਤਾਵਨੀ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਕਿਰਪਾਨ 'ਤੇ ਪਾਬੰਦੀ ਲਗਾ ਦਿੱਤੀ ਹੈ। ਕੱਲ ਨੂੰ ਦਸਤਾਰਾਂ 'ਤੇ ਵੀ ਪਾਬੰਦੀ ਲਗਾਈ ਜਾ ਸਕਦੀ ਹੈ ਅਤੇ ਫਿਰ ਘਰ ਵਿਚ ਵੀ ਸ੍ਰੀ ਸਾਹਿਬ ਅਤੇ ਦਸਤਾਰਾਂ ਨਹੀਂ ਪਹਿਨਣ ਦਿੱਤੀਆਂ ਜਾਣਗੀਆਂ। ਇਹ ਭਾਰਤ ਸਰਕਾਰ ਸਾਰੇ ਸਿੱਖਾਂ ਨੂੰ ਜਨੇਊ ਪਵਾ ਦੇਣਗੇ। ਆਪਣੀ ਜਾਨ ਬਚਾਉਣ ਲਈ ਸਿੱਖਾਂ ਨੂੰ ਆਪਣੇ ਘਰਾਂ ਦੇ ਬਾਹਰ ਸ਼੍ਰੀ ਗਣੇਸ਼ ਦੀ ਸਥਾਪਨਾ ਕਰਨੀ ਪਵੇਗੀ।

ਨੌਜਵਾਨਾਂ ਨੂੰ ਸੰਵਿਧਾਨ ਵਿਰੁੱਧ ਭੜਕਾਉਣ ਦੀ ਕੋਸ਼ਿਸ਼

ਭਾਰਤੀ ਸੰਵਿਧਾਨ ਸਿੱਖ ਧਰਮ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਦਾ ਹੈ। ਇਸ ਭਾਰਤੀ ਸੰਵਿਧਾਨ ਦੇ ਤਹਿਤ ਹਰਿਮੰਦਰ ਸਾਹਿਬ ਦੇ ਅੰਦਰ ਹਮਲਾ ਹੋਇਆ, ਸਿੱਖਾਂ ਦੀ ਨ*ਸ*ਲ*ਕੁਸ਼ੀ ਹੋਈ ਅਤੇ ਪੰਜਾਬ ਵਿੱਚ ਹਰ ਮਹੀਨੇ 15-20 ਕਿਸਾਨ ਖੁਦਕੁਸ਼ੀਆਂ ਕਰਦੇ ਹਨ। ਆਜ਼ਾਦੀ ਕਦੇ ਹੱਥ ਜੋੜ ਕੇ ਪ੍ਰਾਪਤ ਨਹੀਂ ਹੁੰਦੀ ਅਤੇ ਕਾਨੂੰਨ ਕਦੇ ਵਾਪਸ ਨਹੀਂ ਲਏ ਜਾਂਦੇ। ਯਾਦ ਰੱਖੋ, ਦਸਮ ਪਿਤਾ ਦੇ ਸਾਹਮਣੇ ਰੁਹਾਨੀ ਤਾਕਤ ਦੇ ਲਈ ਹੱਥ ਜੋੜੋ, ਜਿਸਮਾਨੀ ਤਾਕਤ ਲਈ ਸ਼ਸਤਰ ਵਿਦਿਆ ਦਾ ਅਭਿਆਸ ਕਰੋ।

 ਕਿਵੇਂ ਸੜਕਾਂ ਅਤੇ ਹਵਾਈ ਰਸਤੇ ਬੰਦ ਕਰਨ ਦਾ ਨੌਜਵਾਨਾਂ ਨੂੰ ਦਿੱਤਾ ਸੱਦਾ

ਉੱਥੇ ਹੀ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ 17 ਨਵੰਬਰ ਨੂੰ ਹਵਾਈ ਅੱਡੇ 'ਤੇ ਟਰੈਕਟਰਾਂ ਅਤੇ ਡਰੋਨਾਂ ਨਾਲ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੈ। ਉਸ ਨੇ ਕਿਹਾ ਹੈ ਕਿ ਇਹ ਰੋਸ ਮੁਜ਼ਾਹਰਾ ਸਿੱਖ ਕੌਮ ਦੀ ਹੋਂਦ ਨੂੰ ਮੰਡਰਾ ਰਹੇ ਖ਼ਤਰੇ ਤੋਂ ਦੁਨੀਆਂ ਨੂੰ ਜਾਣੂ ਕਰਵਾਉਣ ਦਾ ਇੱਕ ਤਰੀਕਾ ਹੈ। ਸਿੱਖਾਂ ਨੂੰ ਆਪਣੀ ਆਜ਼ਾਦੀ ਲਈ ਉਸੇ ਤਰ੍ਹਾਂ ਲੜਨਾ ਪਵੇਗਾ, ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget