(Source: ECI/ABP News)
ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਗੁਰਪਤਵੰਤ ਪੰਨੂ ਵੱਲੋਂ ਅਮਰੀਕਾ ਦੀ ਅਦਾਲਤ ਦਾ ਰੁਖ, ਰਾਜਪਾਲ, ਸੀਐਮ ਤੇ ਡੀਜੀਪੀ ਨੂੰ ਬਣਾਇਆ ਧਿਰ
Punjab News : ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਖਿਲਾਫ਼ ਚਲਾਏ ਗਏ ਅਭਿਆਨ ਮਾਮਲੇ ਖਿਲਾਫ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਅਮਰੀਕਾ ਦੀ ਜ਼ਿਲ੍ਹਾ ਅਦਾਲਤ ਵਿੱਚ ਪਹੁੰਚ ਗਏ ਹਨ।
![ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਗੁਰਪਤਵੰਤ ਪੰਨੂ ਵੱਲੋਂ ਅਮਰੀਕਾ ਦੀ ਅਦਾਲਤ ਦਾ ਰੁਖ, ਰਾਜਪਾਲ, ਸੀਐਮ ਤੇ ਡੀਜੀਪੀ ਨੂੰ ਬਣਾਇਆ ਧਿਰ Gurpatwant Pannu took the stance of the US court regarding the Amritpal Singh Case, threatened the police officers ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਗੁਰਪਤਵੰਤ ਪੰਨੂ ਵੱਲੋਂ ਅਮਰੀਕਾ ਦੀ ਅਦਾਲਤ ਦਾ ਰੁਖ, ਰਾਜਪਾਲ, ਸੀਐਮ ਤੇ ਡੀਜੀਪੀ ਨੂੰ ਬਣਾਇਆ ਧਿਰ](https://feeds.abplive.com/onecms/images/uploaded-images/2023/03/28/ec25a673be698a5b25a1bc5c34469fda1679995859210345_original.jpg?impolicy=abp_cdn&imwidth=1200&height=675)
Punjab News: ਪੰਜਾਬ ਵਿੱਚ 'ਵਾਰਿਸ ਪੰਜਾਬ ਦੇ' ਜਥੰਬਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਚਲਾਏ ਗਏ ਅਭਿਆਨ ਖਿਲਾਫ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਅਮਰੀਕਾ ਦੀ ਜ਼ਿਲ੍ਹਾ ਅਦਾਲਤ ਵਿੱਚ ਪਹੁੰਚ ਗਏ ਹਨ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਬੰਦ ਕਰਨ ਤੇ 400 ਦੇ ਕਰੀਬ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਨਿਊਯਾਰਕ ਦੀ ਅਦਾਲਤ ਦਾ ਰੁਖ ਕੀਤਾ ਹੈ।
ਪੰਨੂ ਦੇ ਬਿਆਨਾਂ ਤੇ ਦਸਤਾਵੇਜ਼ਾਂ ਅਨੁਸਾਰ ਅਦਾਲਤ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਾਮ 'ਤੇ ਭਾਰਤ ਦੇ ਕੌਂਸੀਲੀਡੇਟਿਡ ਜਨਰਲ ਨੂੰ ਸੰਮਨ ਭੇਜੇ ਹਨ। ਇਸ ਦਾ ਜਵਾਬ ਉਨ੍ਹਾਂ 21 ਦਿਨਾਂ ਵਿੱਚ ਭੇਜਣਾ ਹੈ। ਇਹ ਸ਼ਿਕਾਇਤ ਰੂਲ 12 ਫੈਡਰਲ ਰੂਲ ਆਫ਼ ਸਿਵਲ ਪ੍ਰਕਿਰਿਆ ਤਹਿਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਹਾਈਕੋਰਟ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਮੰਗੇ ਸਬੂਤ, ਪੰਜਾਬ ਪੁਲਿਸ ਤੋਂ ਵੀ ਰਿਪੋਰਟ ਤਲਬ
ਆਪਣੀ ਵੀਡੀਓ ਜਾਰੀ ਕਰਦਿਆਂ ਪੰਨੂੰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੇ ਸਿੱਖ ਰੈਫਰੈਂਡਮ ਤੇ ਹੁਣ ਖਾਲਸਾ ਵਹੀਰ ਵਿੱਚ ਸ਼ਾਮਲ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਤੇ ਮਾਰਿਆ ਜਾ ਰਿਹਾ ਹੈ। ਇਸ ਖਿਲਾਫ ਉਹ ਹੁਣ ਅਮਰੀਕਾ ਦੀ ਅਦਾਲਤ ਵਿਚ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ
ਇਸੇ ਵੀਡੀਓ ਵਿੱਚ ਪੰਨੂ ਨੇ ਭਾਰਤੀ ਪੁਲਿਸ ਤੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨੌਜਵਾਨਾਂ ਦੀ ਕੁੱਟਮਾਰ ਹੋ ਰਹੀ ਹੈ। ਜੇਕਰ ਕਿਸੇ ਪੁਲਿਸ ਵਾਲੇ ਤੇ ਅਫ਼ਸਰ ਦੇ ਪਰਿਵਾਰਕ ਮੈਂਬਰ ਅਮਰੀਕਾ ਤੇ ਕੈਨੇਡਾ ਵਿੱਚ ਸੈਟਲ ਹਨ ਤਾਂ ਉਨ੍ਹਾਂ ਨੂੰ ਲੱਭ ਕੇ ਮਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਇੱਥੇ ਅਮਰੀਕਾ ਤੇ ਕੈਨੇਡਾ ਵਿੱਚ ਬੱਚਿਆਂ ਦੇ ਖਿਲਾਫ ਕੇਸ ਦਰਜ ਕੀਤੇ ਜਾਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)